ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਦਿੱਲੀ ਦੇ ਸਿਹਤ ਮੰਤਰੀ ਨੇ ਦਿੱਤਾ ਇਹ ਬਿਆਨ

Monday, Apr 11, 2022 - 04:44 PM (IST)

ਕੋਰੋਨਾ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਦਿੱਲੀ ਦੇ ਸਿਹਤ ਮੰਤਰੀ ਨੇ ਦਿੱਤਾ ਇਹ ਬਿਆਨ

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਕੋਵਿਡ ਦੀ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ ਜਦੋਂ ਤੱਕ ਕੋਰੋਨਾ ਵਾਇਰਸ ਦੇ ਨਵੇਂ ਚਿੰਤਾਜਨਕ ਵੈਰੀਐਂਟ ਦਾ ਪਤਾ ਨਹੀਂ ਲੱਗਦਾ, ਉਦੋਂ ਤੱਕ ਫਿਕਰ ਦੀ ਕੋਈ ਗੱਲ ਨਹੀਂ ਹੈ। ਜੈਨ ਨੇ ਦਿੱਲੀ ’ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਅਤੇ ਲਾਗ ਦਰ ’ਚ ਲਗਾਤਾਰ ਵਾਧੇ ਨੂੰ ਲੈ ਕੇ ਉਠ ਰਹੇ ਖਦਸ਼ਿਆਂ ਨੂੰ ਦੂਰ ਕਰਨ ਦੀ ਵੀ ਕੋਸ਼ਿਸ਼ ਕੀਤੀ। ਦਿੱਲੀ ’ਚ ਪਿਛਲੇ ਕੁਝ ਦਿਨਾਂ ਤੋਂ ਲਾਗ ਦਰ 1 ਫ਼ੀਸਦੀ ਤੋਂ ਉੱਪਰ ਬਣੀ ਹੋਈ ਹੈ। 

ਜੈਨ ਨੇ ਅੱਗੇ ਕਿਹਾ ਕਿ ਦਿੱਲੀ ’ਚ ਰੋਜ਼ਾਨਾ ਮਾਮਲੇ 100-200 ਦੇ ਦਰਮਿਆਨ ਆ ਰਹੇ ਹਨ। ਅਸੀਂ ਹਸਪਤਾਲਾਂ ’ਚ ਭਰਤੀ ਹੋਣ ਵਾਲੇ ਮਰੀਜ਼ਾਂ ’ਤੇ ਨਜ਼ਰ ਰੱਖ ਰਹੇ ਹਾਂ ਅਤੇ ਇਨ੍ਹਾਂ ਦੀ ਗਿਣਤੀ ਘੱਟ ਹੋ ਰਹੀ ਹੈ। ਸਿਹਤ ਵਿਭਾਗ ਮੁਤਾਬਕ ਦਿੱਲੀ ’ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 141 ਨਵੇਂ ਮਾਮਲੇ ਮਿਲੇ ਅਤੇ ਇਕ ਪੀੜਤ ਮਰੀਜ਼ ਦੀ ਮੌਤ ਹੋ ਗਈ। ਜੈਨ ਮੁਤਾਬਕ ਹਰ ਰੋਜ਼ ਇਕ ਨਵਾਂ ਵੈਰੀਐਂਟ ਪੈਦਾ ਹੋ ਰਿਹਾ ਹੈ, ਕਿਉਂਕਿ ਵਾਇਰਸ ਆਪਣਾ ਰੂਪ ਬਦਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਕੋਵਿਡ-19 ਮਹਾਮਾਰੀ ਦੀ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ। ਜਦੋਂ ਤੱਕ ਕੋਰੋਨਾ ਵਾਇਰਸ ਦੇ ਨਵੇਂ ਚਿੰਤਾਜਨਕ ਵੈਰੀਐਂਟ ਦਾ ਪਤਾ ਨਹੀਂ ਲੱਗਦਾ, ਉਦੋਂ ਤੱਕ ਫਿਕਰ ਦੀ ਕੋਈ ਗੱਲ ਨਹੀਂ ਹੈ।

ਦੱਸ ਦਈਏ ਕਿ ਸਿਹਤ ਮੰਤਰਾਲੇ ਦੇ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਸੀ ਕਿ ਗੁਜਰਾਤ ਦੇ ਕੋਵਿਡ-19 XE ਵੇਰੀਐਂਟ ਦਾ ਜੀਨੋਮਿਕ ਵਿਸ਼ਲੇਸ਼ਣ ਚੱਲ ਰਿਹਾ ਹੈ ਅਤੇ ਜਲਦੀ ਹੀ ਨਤੀਜੇ ਆਉਣ ਦੀ ਉਮੀਦ ਹੈ। ਵਿਸ਼ਵ ਸਿਹਤ ਸੰਗਠਨ ਨੇ XE ਦੇ ਸਬੰਧ ਵਿਚ ਇਕ ਚੇਤਾਵਨੀ ਜਾਰੀ ਕੀਤੀ ਹੈ, ਜੋ ਕਿ ਓਮੀਕ੍ਰੋਨ ਦਾ ਨਵਾਂ ਰੂਪ ਹੈ ਅਤੇ ਪਹਿਲੀ ਵਾਰ ਯੂ.ਕੇ. ਵਿਚ ਪਾਇਆ ਗਿਆ ਸੀ। ਅਜਿਹੇ ਸੰਕੇਤ ਹਨ ਕਿ ਇਹ ਹੁਣ ਤੱਕ ਕੋਵਿਡ ਦੇ ਕਿਸੇ ਵੀ ਰੂਪ ਨਾਲੋਂ ਜ਼ਿਆਦਾ ਛੂਤਕਾਰੀ ਹੋ ਸਕਦਾ ਹੈ।


author

Tanu

Content Editor

Related News