ਟੈਰਰ ਫੰਡਿੰਗ ਮਾਮਲਾ : ਕਸ਼ਮੀਰੀ ਮਨੁੱਖੀ ਅਧਿਕਾਰ ਕਾਰਕੁੰਨ ਖੁੱਰਮ ਨੂੰ ਹਾਈ ਕੋਰਟ ਤੋਂ ਜ਼ਮਾਨਤ

Thursday, Jun 11, 2026 - 10:51 AM (IST)

ਟੈਰਰ ਫੰਡਿੰਗ ਮਾਮਲਾ : ਕਸ਼ਮੀਰੀ ਮਨੁੱਖੀ ਅਧਿਕਾਰ ਕਾਰਕੁੰਨ ਖੁੱਰਮ ਨੂੰ ਹਾਈ ਕੋਰਟ ਤੋਂ ਜ਼ਮਾਨਤ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਕਸ਼ਮੀਰੀ ਮਨੁੱਖੀ ਅਧਿਕਾਰ ਕਾਰਕੁੰਨ ਖੁੱਰਮ ਪਰਵੇਜ਼ ਨੂੰ ਟੈਰਰ ਫੰਡਿੰਗ ਮਾਮਲੇ ਵਿਚ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਰਵਿੰਦਰ ਡੁਡੇਜਾ ਦੇ ਬੈਂਚ ਨੇ ਇਸ ਮਾਮਲੇ ਵਿਚ ਪਰਵੇਜ਼ ਦੇ 4 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਰਹਿਣ ਅਤੇ ਮੁਕੱਦਮੇ ਦੇ ਜਲਦੀ ਪੂਰਾ ਹੋਣ ਦੀ ਘੱਟ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਕਿਹਾ ਕਿ 2004 ਵਿਚ ਬਾਰੂਦੀ ਸੁਰੰਗ ਧਮਾਕੇ ਵਿਚ ਇਕ ਲੱਤ ਗੁਆ ਚੁੱਕਾ ਮੁਲਜ਼ਮ ਸਰੀਰਕ ਤੌਰ ’ਤੇ ਅਯੋਗ ਹੈ, ਇਸ ਲਈ ਉਸਦੇ ਮਾਮਲੇ ਵਿਚ ਵਿਸ਼ੇਸ਼ ਰਿਆਇਤ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਖੁੱਰਮ ਪਰਵੇਜ਼ ਨੂੰ ਐੱਨ. ਆਈ. ਏ. ਨੇ 22 ਨਵੰਬਰ, 2021 ਨੂੰ ਗ੍ਰਿਫ਼ਤਾਰ ਕੀਤਾ ਸੀ। ਐੱਨ. ਆਈ. ਏ. ਨੇ ਦੋਸ਼ ਲਗਾਇਆ ਸੀ ਕਿ ਪਰਵੇਜ਼ ਨੇ ਮਨੁੱਖੀ ਅਧਿਕਾਰ ਕਾਰਕੁੰਨ ਦੀ ਆੜ ਵਿਚ ਲਸ਼ਕਰ-ਏ-ਤੋਇਬਾ ਨਾਲ ਸਾਜ਼ਿਸ਼ ਰਚ ਕੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਭਾਰਤ ਵਿਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਨੈੱਟਵਰਕ ਚਲਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News