ਦਿੱਲੀ ਹਾਈ ਕੋਰਟ ਨੇ ਏਮਜ਼ ਦੀਆਂ ਨਰਸਾਂ ਦੀ ਹੜਤਾਲ ''ਤੇ ਲਗਾਈ ਰੋਕ, ਕੰਮ ''ਤੇ ਪਰਤਣ ਦਾ ਹੁਕਮ
Tuesday, Dec 15, 2020 - 07:21 PM (IST)
ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ AIIMS ਦੀਆਂ ਨਰਸਾਂ ਦੀ ਹੜਤਾਲ 'ਤੇ ਰੋਕ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਕੰਮ 'ਤੇ ਪਰਤਣ ਨੂੰ ਕਿਹਾ ਹੈ। ਜਸਟਿਸ ਨਵੀਨ ਚਾਵਲਾ ਨੇ ਏਮਜ਼ ਦੇ ਅਧਿਕਾਰੀਆਂ ਵੱਲੋਂ ਸੰਘ ਦੀਆਂ ਸ਼ਿਕਾਇਤਾਂ 'ਤੇ ਵਿਚਾਰ ਕੀਤੇ ਜਾਣ ਤੋਂ ਬਾਅਦ ਯੂਨੀਅਨ ਨੂੰ ਹੜਤਾਲ ਰੋਕਣ ਦਾ ਨਿਰਦੇਸ਼ ਦਿੱਤਾ। ਦਿੱਲੀ ਹਾਈ ਕੋਰਟ ਨੇ ਇਸ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਗਲੀ ਸੁਣਵਾਈ ਤੱਕ ਅਣਮਿੱਥੇ ਸਮੇਂ ਤੱਕ ਹੜਤਾਲ 'ਤੇ ਰੋਕ ਲਗਾਈ ਜਾਂਦੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਯਾਨੀ ਹੁਣ ਕੋਰਟ ਦੇ ਹੁਕਮ ਤੋਂ ਬਾਅਦ ਨਰਸਾਂ ਨੂੰ ਆਪਣੇ ਕੰਮ 'ਤੇ ਵਾਪਸ ਪਰਤਣਾ ਹੋਵੇਗਾ।
ਦਿੱਲੀ ਹਾਈ ਕੋਰਟ ਦੇ ਜਸਟਿਸ ਨਵੀਨ ਚਾਵਲਾ ਨੇ ਨਰਸਾਂ ਨੂੰ ਕਿਹਾ ਕਿ ਉਹ ਅਗਲੀ ਸੁਣਵਾਈ ਤੱਕ ਆਪਣੇ ਕੰਮ 'ਤੇ ਪਰਤ ਜਾਓ। ਏਮਜ਼ ਅਧਿਕਾਰੀਆਂ ਨੇ ਕੋਰਟ ਵਿੱਚ ਦੱਸਿਆ ਕਿ ਯੂਨੀਅਨ ਦੀਆਂ ਸ਼ਿਕਾਇਤਾਂ ਅਤੇ ਮੰਗਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕੋਰਟ ਨੇ ਹੜਤਾਲ ਖ਼ਤਮ ਕਰਨ ਦਾ ਇਹ ਆਦੇਸ਼ ਦਿੱਤਾ। ਤੁਹਾਨੂੰ ਦੱਸ ਦਈਏ ਕਿ ਨਰਸ ਯੂਨੀਅਨ ਦੇ ਹੜਤਾਲ 'ਤੇ ਜਾਣ ਨਾਲ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਪ੍ਰੇਸ਼ਾਨੀ ਵਧਣ ਲੱਗੀ ਹੈ। ਏਮਜ਼ ਵਿੱਚ ਕਰੀਬ 5,000 ਨਰਸਿੰਗ ਸਟਾਫ ਤਾਇਨਾਤ ਹਨ। ਇਨ੍ਹਾਂ ਵਿੱਚ ਬੀਬੀ ਅਤੇ ਪੁਰਸ਼ ਨਰਸ ਦੋਨੇਂ ਸ਼ਾਮਲ ਹਨ। ਹੋਰ ਮੰਗਾਂ ਨਾਲ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨਾ ਅਤੇ ਸੰਧੀ 'ਤੇ ਭਰਤੀ ਖ਼ਤਮ ਕਰਨਾ ਸ਼ਾਮਲ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।