ਦਿੱਲੀ ਹਾਈ ਕੋਰਟ ਦੀ ਕੰਟੀਨ ''ਚ ਲੱਗੀ ਅੱਗ
Saturday, Feb 16, 2019 - 03:29 PM (IST)

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਦੀ ਕੰਟੀਨ 'ਚ ਸ਼ਨੀਵਾਰ ਨੂੰ ਮਾਮੂਲੀ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਡੇਢ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਭੇਜੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਅੱਗ ਕੰਟੀਨ ਦੀ ਚਿਮਨੀ 'ਚ ਲੱਗੀ ਅਤੇ ਦੁਪਹਿਰ 1.50 ਵਜੇ ਤੱਕ ਅੱਗ ਨੂੰ ਕੰਟਰੋਲ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਘਟਨਾ 'ਚ ਕਿਸੇ ਦੇ ਜ਼ਖਮੀ ਜਾਂ ਹਤਾਹਤ ਹੋਣ ਦੀ ਖਬਰ ਨਹੀਂ ਹੈ।