ਜਨਤਕ ਥਾਂਵਾਂ ''ਤੇ ਛੱਠ ਪੂਜਾ ਦੀ ਇਜਾਜ਼ਤ ਤੋਂ HC ਦਾ ਇਨਕਾਰ, ਕਿਹਾ- ਤਿਉਹਾਰ ਮਨਾਉਣ ਲਈ ਜਿਊਂਦੇ ਰਹਿਣਾ ਜ਼ਰੂਰੀ

Wednesday, Nov 18, 2020 - 04:06 PM (IST)

ਜਨਤਕ ਥਾਂਵਾਂ ''ਤੇ ਛੱਠ ਪੂਜਾ ਦੀ ਇਜਾਜ਼ਤ ਤੋਂ HC ਦਾ ਇਨਕਾਰ, ਕਿਹਾ- ਤਿਉਹਾਰ ਮਨਾਉਣ ਲਈ ਜਿਊਂਦੇ ਰਹਿਣਾ ਜ਼ਰੂਰੀ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਕੋਰੋਨਾ ਨੂੰ ਦੇਖਦੇ ਹੋਏ ਰਾਸ਼ਟਰੀ ਰਾਜਧਾਨੀ 'ਚ ਘਾਟਾਂ 'ਤੇ ਛੱਠ ਪੂਜਾ ਸਮਾਰੋਹ ਆਯੋਜਿਤ ਕਰਨ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਦਾ ਕਹਿਣਾ ਹੈ ਕਿ ਪਟੀਸ਼ਨਕਰਤਾ ਦਿੱਲੀ 'ਚ ਕੋਰੋਨਾ ਦੀ ਸਥਿਤੀ ਤੋਂ ਅਣਜਾਣ ਹੈ। ਹਾਈ ਕੋਰਟ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਤਿਉਹਾਰ ਨੂੰ ਮਨਾਉਣ ਲਈ ਤੁਹਾਨੂੰ ਸਾਰਿਆਂ ਨੂੰ ਪਹਿਲਾਂ ਜਿਊਂਦੇ ਰਹਿਣਾ ਹੋਵੇਗਾ। ਦੱਸਣਯੋਗ ਹੈ ਕਿ ਦਿੱਲੀ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਛੱਠ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਨੇ ਕੇਜਰੀਵਾਲ ਸਰਕਾਰ ਤੋਂ ਜਵਾਬ ਮੰਗਿਆ ਹੈ ਤਾਂ ਆਮ ਆਦਮੀ ਪਾਰਟੀ (ਆਪ) ਦਾ ਕਹਿਣਾ ਹੈ ਕਿ ਜਨਤਕ ਥਾਂਵਾਂ 'ਤੇ ਭੀੜ ਜਮ੍ਹਾ ਹੋਣ ਨਾਲ ਖਤਰਾ ਹੈ। ਜਨਤਕ ਥਾਣਾ 'ਤੇ ਛੱਠ ਨੂੰ ਲੈ ਕੇ ਭੀੜ ਦਾ ਹਵਾਲਾ ਦੇ ਕੇ ਸਰਕਾਰ ਨੇ ਇਸ ਦੀ ਮਨਾਹੀ ਕੀਤੀ ਹੈ।

ਇਹ ਵੀ ਪੜ੍ਹੋ : 6ਵੀਂ 'ਚ ਪੜ੍ਹਦੀ ਮਾਸੂਮ ਬੱਚੀ 10 ਕਿਲੋਮੀਟਰ ਪੈਦਲ ਚੱਲ ਕੇ ਪਿਤਾ ਖ਼ਿਲਾਫ਼ ਇਹ ਸ਼ਿਕਾਇਤ ਕਰਨ ਲਈ ਪਹੁੰਚੀ

ਦਿੱਲੀ ਸਰਕਾਰ ਨੇ ਕਿਸੇ ਵੀ ਜਨਤਕ ਸਥਾਨ 'ਤੇ ਛੱਠ ਪੂਜਾ ਦਾ ਆਯੋਜਨ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ ਪਰ ਛੱਠ ਪੂਜਾ ਦਾ ਆਯੋਜਨ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ ਪਰ ਛੱਠ ਪੂਜਾ ਦਾ ਆਯੋਜਨ ਕਰਵਾਉਣ ਵਾਲੀਆਂ ਕਮੇਟੀਆਂ ਨੇ ਦਿੱਲੀ ਸਰਕਾਰ ਦੇ ਇਸ ਆਦੇਸ਼ ਦਾ ਵਿਰੋਧ ਕੀਤਾ ਹੈ। ਉੱਥੇ ਹੀ ਵਿਰੋਧੀ ਧਿਰ ਭਾਜਪਾ ਨੇ ਕੇਜਰੀਵਾਲ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਹੁਣ ਹਾਈ ਕੋਰਟ ਨੇ ਵੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : 'ਗੂਗਲ ਗਰਲ' ਦੇ ਨਾਂ ਨਾਲ ਮਸ਼ਹੂਰ ਹੈ ਇਹ 6 ਸਾਲ ਦੀ ਬੱਚੀ, ਗਿਆਨ ਦੇ ਭੰਡਾਰ ਤੋਂ ਹਰ ਕੋਈ ਹੈ ਹੈਰਾਨ


author

DIsha

Content Editor

Related News