ਕੇਂਦਰ ਇਰਾਨ ''ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕਰੇ ਸੰਪਰਕ : ਹਾਈ ਕੋਰਟ

03/12/2020 2:57:10 PM

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਵੀਰਵਾਰ ਨੂੰ ਕੇਂਦਰ ਨੂੰ ਇਹ ਯਕੀਨੀ ਕਰਨ ਦਾ ਆਦੇਸ਼ ਦਿੱਤਾ ਕਿ ਇਰਾਨ 'ਚ ਸਥਿਤ ਭਾਰਤੀ ਦੂਤਘਰ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰੇ। ਜੱਜ ਨਵੀਨ ਚਾਵਲਾ ਨੇ ਕੇਂਦਰ ਨੂੰ ਕਿਹਾ ਕਿ ਕੋਰਟ ਵਿਦਿਆਰਥੀਆਂ ਨਾਲ ਸੰਪਰਕ ਕਰਨ ਦੇ ਆਪਣੇ ਆਦੇਸ਼ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ, ਨਾਲ ਹੀ ਕਿਹਾ ਕਿ ਇਸ ਬਾਰੇ ਸੁਣਵਾਈ ਦੀ ਅਗਲੀ ਤਰੀਕ 17 ਮਾਰਚ ਤੱਕ ਉਸ ਦੇ ਸਾਹਮਣੇ ਇਸ ਨਾਲ ਸੰਬੰਧਤ ਇਕ ਰਿਪੋਰਟ ਪੇਸ਼ ਕੀਤੀ ਜਾਵੇ।

ਕੋਰਟ ਨੇ ਗ੍ਰਹਿ ਮੰਤਰਾਲੇ, ਵਿਦੇਸ਼, ਸਿਹਤ ਅਤੇ ਹਵਾਬਾਜ਼ੀ ਮੰਤਰਾਲਿਆਂ ਵਲੋਂ ਪੇਸ਼ ਕੇਂਦਰ ਸਰਕਾਰ ਦੇ ਸਥਾਈ ਐਡਵੋਕੇਟ ਅਨੁਰਾਗ ਅਹਲੂਵਾਲੀਆ ਨੂੰ ਆਦੇਸ਼ ਦਿੱਤਾ ਕਿ ਉਹ ਇਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਉੱਥੋਂ ਕੱਢਣ ਲਈ ਕੋਈ ਉੱਚਿਤ ਯੋਜਨਾ ਲੈ ਕੇ ਆਉਣ। ਕੋਰਟ ਇਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਤਾ-ਪਾ ਵਲੋਂ ਦਾਇਰ ਪਟੀਸ਼ਨ ਸੁਣਵਾਈ ਕਰ ਰਹੀ ਸੀ, ਜਿਸ 'ਚ ਕੇਂਦਰ ਨੂੰ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਉੱਥੋਂ ਕੱਢਣ ਦਾ ਆਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

DIsha

This news is Content Editor DIsha