ਦਿੱਲੀ ਹਾਈ ਕੋਰਟ ਤੋਂ ਲਾਬਿਸਟ ਦੀਪਕ ਤਲਵਾਰ ਨੂੰ ਝਟਕਾ, ਜ਼ਮਾਨਤ ਪਟੀਸ਼ਨ ਖਾਰਿਜ
Thursday, Sep 19, 2019 - 07:20 PM (IST)

ਨਵੀਂ ਦਿੱਲੀ — ਦਿੱਲੀ ਹਾਈ ਕੋਰਟ ਨੇ ਲਾਬਿਸਟ ਦੀਪਕ ਤਲਵਾਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਤਲਵਾਰ ਨੂੰ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਜਨਵਰੀ 'ਚ ਦੁਬਈ ਤੋਂ ਕੱਢੇ ਜਾਣ ਤੋਂ ਬਾਅਦ ਤਲਵਾਰ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ 'ਚ ਜ਼ਮਾਨਤ ਨਾ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਤਲਵਾਰ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ।