ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੇਰਾਲਡ ਮਾਮਲੇ ’ਚ ਸੁਣਵਾਈ ’ਤੇ ਰੋਕ ਵਧਾਈ
Thursday, Feb 27, 2025 - 09:16 PM (IST)

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਨਾਂ ਨਾਲ ਸਬੰਧਤ ਨੈਸ਼ਨਲ ਹੇਰਾਲਡ ਮਾਮਲੇ ਵਿਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਵਧਾ ਦਿੱਤੀ। ਜਸਟਿਸ ਵਿਕਾਸ ਮਹਾਜਨ ਨੇ ਇਸ ਮਾਮਲੇ ਵਿਚ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਦੀ ਪਟੀਸ਼ਨ ’ਤੇ ਸੁਣਵਾਈ 28 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਧਿਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪਟੀਸ਼ਨ ’ਤੇ ਆਪਣੀਆਂ ਲਿਖਤੀ ਦਲੀਲਾਂ ਦਾਇਰ ਕਰਨ, ਜੋ ਅਧੀਨ ਅਦਾਲਤ ’ਚ ਪੇਸ਼ ਕੀਤੇ ਗਏ ਕੁਝ ਸਬੂਤਾਂ ਨੂੰ ਸਥਾਪਤ ਕਰ ਸਕਣ। ਸਵਾਮੀ ਤੇ ਗਾਂਧੀ ਪਰਿਵਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ. ਐੱਸ. ਚੀਮਾ ਨੇ ਲਿਖਤੀ ਦਲੀਲਾਂ ਦਾਇਰ ਕਰਨ ਲਈ ਸਮਾਂ ਮੰਗਿਆ। ਭਾਜਪਾ ਨੇਤਾ ਨੇ ਗਾਂਧੀ ਪਰਿਵਾਰ ਅਤੇ ਹੋਰਨਾਂ ’ਤੇ ਸਿਰਫ 50 ਲੱਖ ਰੁਪਏ ਦੇ ਕੇ ਧੋਖਾਦੇਹੀ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।