ਦਿੱਲੀ ਹਾਈ ਕੋਰਟ ਨੇ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

03/11/2020 12:53:12 PM

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਫੇਸਬੁੱਕ, ਟਵਿੱਟਰ ਅਤੇ ਗੂਗਲ ਵਰਗੇ ਸੋਸ਼ਲ ਮੀਡੀਆ ਮੰਚਾਂ 'ਤੇ ਪ੍ਰਸਾਰਿਤ ਕੀਤੀ ਜਾ ਰਹੀ ਫੇਕ ਨਿਊਜ਼ ਅਤੇ ਨਫ਼ਰਤ ਭਰੇ ਬਿਆਨਾਂ ਨੂੰ ਹਟਾਉਣ ਲਈ ਸੰਘ ਵਿਚਾਰਕ ਕੇ. ਐੱਨ. ਗੋਵਿੰਦਾਚਾਰੀਆ ਵਲੋਂ ਦਾਇਰ ਪਟੀਸ਼ਨ 'ਤੇ ਬੁੱਧਵਾਰ ਨੂੰ ਕੇਂਦਰ ਦਾ ਰੁਖ ਜਾਣਨਾ ਚਾਹਿਆ। ਪਟੀਸ਼ਨ 'ਚ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਭਾਰਤੀ ਕਾਨੂੰਨ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਕਾਰਨ ਦੰਗੇ ਵਰਗੀ ਸਥਿਤੀ ਬਣਦੀ ਹੈ।

ਚੀਫ ਜਸਟਿਸ ਡੀ.ਐੱਨ. ਪਟੇਲ ਅਤੇ ਜੱਜ ਸੀ. ਹਰਿਸ਼ੰਕਰ ਦੀ ਬੈਂਚ ਨੇ ਪਟੀਸ਼ਨ 'ਤੇ ਫੇਸਬੁੱਕ, ਗੂਗਲ ਅਤੇ ਟਵਿੱਟਰ ਨੂੰ ਵੀ ਨੋਟਿਸ ਜਾਰੀ ਕੀਤਾ। ਇਸ ਪਟੀਸ਼ਨ 'ਚ ਇਨ੍ਹਾਂ ਮੰਚਾਂ ਦੇ ਨਾਮਜ਼ਦ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਤੋਂ ਫੇਕ ਨਿਊਜ਼ ਨੂੰ ਹਟਾਉਣ ਦਾ ਵੇਰਵਾ ਮੰਗਿਆ ਗਿਆ ਹੈ। ਹੁਣ ਕੋਰਟ 13 ਅਪ੍ਰੈਲ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।

DIsha

This news is Content Editor DIsha