ਦਿੱਲੀ ਹਾਈ ਕੋਰਟ ਨੂੰ ਮਿਲੇ 2 ਨਵੇਂ ਜੱਜ, ਕੁੱਲ ਜੱਜਾਂ ਦੀ ਗਿਣਤੀ 44 ਹੋਈ

Friday, Oct 20, 2023 - 12:05 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਦੇ 2 ਐਡੀਸ਼ਨਲ ਜੱਜਾਂ ਨੇ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਹਾਈ ਕੋਰਟ 'ਚ ਜੱਜਾਂ ਦੀ ਗਿਣਤੀ 44 ਹੋ ਗਈ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਨੇ ਜੱਜ ਸ਼ਲਿੰਦਰ ਕੌਰ ਅਤੇ ਜੱਜ ਰਵਿੰਦਰ ਡੁਡੇਜਾ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਰੋਹ ਚੀਫ਼ ਜਸਟਿਸ ਦੀ ਅਦਾਲਤ 'ਚ ਹਾਈ ਕੋਰਟ ਦੇ ਹੋਰ ਜੱਜਾਂ, ਐਡਵੋਕੇਟਾਂ ਅਤੇ ਸਹੁੰ ਚੁੱਕਣ ਵਾਲੇ ਜੱਜਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਹੋਇਆ। 

ਇਹ ਵੀ ਪੜ੍ਹੋ : ਅਨੋਖੀ ਮਿਸਾਲ! ਸਹੁਰਾ ਪਰਿਵਾਰ ਧੀ ਨੂੰ ਦਿੰਦਾ ਸੀ ਤਸੀਹੇ ਤਾਂ ਪਿਓ ਬੈਂਡ-ਵਾਜਿਆਂ ਨਾਲ ਵਾਪਸ ਲੈ ਆਇਆ ਪੇਕੇ

ਕੇਂਦਰ ਸਰਕਾਰ ਨੇ 18 ਅਕਤੂਬਰ ਨੂੰ ਜੱਜ ਕੌਰ ਅਤੇ ਜੱਜ ਡੁਡੇਜਾ ਨੂੰ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਨਿਯੁਕਤ ਕੀਤਾ ਸੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਕਰਨ ਲਈ ਉਨ੍ਹਾਂ ਦੇ ਨਾਵਾਂ ਦੀ ਸਿਫ਼ਾਰਿਸ਼ ਕੀਤੀ ਸੀ। ਨਵੀਆਂ ਨਿਯੁਕਤੀਆਂ ਤੋਂ ਬਾਅਦ ਹਾਈ ਕੋਰਟ 'ਚ ਜੱਜਾਂ ਦੀ ਗਿਣਤੀ 44 ਹੋ ਗਈ ਹੈ, ਜਿਨ੍ਹਾਂ 'ਚ 8 ਮਹਿਲਾ ਜੱਜ ਵੀ ਸ਼ਾਮਲ ਹਨ। ਹਾਈ ਕੋਰਟ 'ਚ ਜੱਜਾਂ ਦੀ ਮਨਜ਼ੂਰ ਗਿਣਤੀ 60 ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News