ਦਿੱਲੀ ਹਾਈ ਕੋਰਟ ਨੂੰ ਮਿਲਿਆ ਨਵਾਂ ਜੱਜ, ਜੱਜਾਂ ਦੀ ਗਿਣਤੀ 44 ਹੋਈ

Tuesday, Aug 12, 2025 - 11:31 AM (IST)

ਦਿੱਲੀ ਹਾਈ ਕੋਰਟ ਨੂੰ ਮਿਲਿਆ ਨਵਾਂ ਜੱਜ, ਜੱਜਾਂ ਦੀ ਗਿਣਤੀ 44 ਹੋਈ

ਨਵੀਂ ਦਿੱਲੀ- ਜੱਜ ਵਿਮਲ ਕੁਮਾਰ ਯਾਦਵ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੇ ਜੱਜ ਯਾਦਵ ਨੂੰ ਅਹੁਦੇ ਦੀ ਸਹੁੰ ਚੁਕਾਈ, ਜਿਸ ਨਾਲ ਦਿੱਲੀ ਹਾਈ ਕੋਰਟ 'ਚ ਜੱਜਾਂ ਦੀ ਕੁੱਲ ਗਿਣਤੀ 44 ਹੋ ਗਈ ਹੈ। ਹਾਈ ਕੋਰਟ 'ਚ ਜੱਜਾਂ ਦੀ ਮਨਜ਼ੂਰ ਗਿਣਤੀ 60 ਹੈ। ਸਹੁੰ ਚੁੱਕ ਸਮਾਰੋਹ ਹਾਈ ਕੋਰਟ ਕੰਪਲੈਕਸ 'ਚ ਆਯੋਜਿਤ ਕੀਤਾ ਗਿਆ।

ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਦੇ ਸੇਵਾਮੁਕਤ ਜੱਜ ਯਾਦਵ ਨੂੰ ਹਾਈ ਕੋਰਟ 'ਚ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਨੇ ਹਿੰਦੀ 'ਚ ਸਹੁੰ ਚੁੱਕੀ। ਕੇਂਦਰ ਨੇ ਹਾਈ ਕੋਰਟ ਦੇ ਜੱਜ ਵਜੋਂ ਉਨ੍ਹਾਂ ਦੀ ਨਿਯੁਕਤੀ ਬਾਰੇ 8 ਅਗਸਤ ਨੂੰ ਨੋਟੀਫਾਈ ਕੀਤਾ ਸੀ। ਜੁਲਾਈ 'ਚ ਕੁੱਲ 9 ਜੱਜਾਂ ਨੇ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਸੀ। ਸੁਪਰੀਮ ਕੋਰਟ ਕਾਲੇਜ਼ੀਅਮ ਨੇ 28 ਜੁਲਾਈ ਨੂੰ ਨਿਆਇਕ ਅਧਿਕਾਰੀ ਯਾਦਵ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਿਸ਼ ਕੀਤੀ ਸੀ। ਉਨ੍ਹਾਂ ਦੇ ਨਾਂ ਦੀ ਸਿਫ਼ਾਰਿਸ਼ ਉਨ੍ਹਾਂ ਦੀ ਸੇਵਾਮੁਕਤੀ ਦੇ 7 ਮਹੀਨੇ ਬਾਅਦ ਕੀਤੀ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News