''ਅਜਿਹੇ ਰਿਸ਼ਤਿਆਂ ਨੂੰ ਮਾਨਤਾ ਮਿਲਣੀ ਚਾਹੀਦੀ ਹੈ'', ਪ੍ਰੇਮ ਸਬੰਧਾਂ ਨਾਲ ਜੁੜੇ ਮਾਮਲੇ ਨੂੰ ਲੈ ਕੇ HC ਨੇ ਕਹੀ ਵੱਡੀ ਗੱਲ
Thursday, Feb 20, 2025 - 11:31 AM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਲ੍ਹੜਾਂ ਦੇ ਪ੍ਰੇਮ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਵਿਚ 'ਸਜ਼ਾ' ਦੀ ਥਾਂ ‘ਵਿਵੇਕਸ਼ੀਲ ਫੈਸਲੇ’ ਨੂੰ ਤਰਜੀਹ ਦੇਣ ਲਈ ਇਕ ਨਰਮ ਰੁਖ਼ ਅਪਨਾਉਣ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਕਾਨੂੰਨ ਨੂੰ ਜ਼ੋਰ-ਜ਼ਬਰਦਸਤੀ ਨਾਲ ਰਹਿਤ ਅਤੇ ਸਹਿਮਤੀ ਨਾਲ ਬਣੇ ਅਜਿਹੇ ਸਬੰਧਾਂ ਨੂੰ ਮਾਨਤਾ ਦੇਣ ਲਈ ਆਪਣਾ ਦਾਇਰਾ ਵਧਾਉਣਾ ਚਾਹੀਦਾ ਹੈ। ਜਸਟਿਸ ਜਸਮੀਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸਹਿਮਤੀ ਨਾਲ ਬਣੇ ਤੇ ਸਨਮਾਨਜਨਕ ਅੱਲ੍ਹੜ ਪ੍ਰੇਮ ਮਨੁੱਖੀ ਵਿਕਾਸ ਦਾ ਇਕ ਸੁਭਾਵਿਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅੱਲ੍ਹੜਾਂ ਨੂੰ ਅਪਰਾਧੀਕਰਨ ਦੇ ਡਰ ਤੋਂ ਬਿਨਾਂ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਅਤੇ ਰਿਸ਼ਤੇ ਬਣਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼
ਜਸਟਿਸ ਨੇ 30 ਜਨਵਰੀ ਨੂੰ ਪਾਸ ਅਤੇ 14 ਫਰਵਰੀ ਨੂੰ ਮੁਹੱਈਆ ਕਰਾਏ ਗਏ ਹੁਕਮ ਵਿਚ ਕਿਹਾ ਕਿ ਪ੍ਰੇਮ ਇਕ ਸੁਭਾਵਿਕ ਮਨੁੱਖੀ ਭਾਵਨਾ ਹੈ ਅਤੇ ਅੱਲ੍ਹੜਾਂ ਨੂੰ ਭਾਵਨਾਤਮਕ ਸਬੰਧ ਬਣਾਉਣ ਦਾ ਅਧਿਕਾਰ ਹੈ। ਕਾਨੂੰਨ ਨੂੰ ਅਜਿਹੇ ਰਿਸ਼ਤਿਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਆਪਣਾ ਦਾਇਰਾ ਵਧਾਉਣਾ ਚਾਹੀਦਾ ਹੈ, ਜੋ ਕਿ ਸਹਿਮਤੀ ਨਾਲ ਬਣੇ ਹੋਣ ਅਤੇ ਦਬਾਅ ਤੋਂ ਮੁਕਤ ਹੋਣ। ਹਾਈ ਕੋਰਟ ਨੇ ਕਿਹਾ ਕਿ ਕਾਨੂੰਨ ਦਾ ਧਿਆਨ ਪਿਆਰ ਨੂੰ ਸਜ਼ਾ ਦੇਣ ਦੀ ਥਾਂ ਸ਼ੋਸ਼ਣ ਅਤੇ ਦੁਰਵਿਵਹਾਰ ਨੂੰ ਰੋਕਣ ’ਤੇ ਹੋਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸਹਿਮਤੀ ਦੀ ਕਾਨੂੰਨੀ ਉਮਰ ਅੱਲ੍ਹੜਾਂ ਦੀ ਸੁਰੱਖਿਆ ਲਈ ਮਹੱਤਵਪੂਰਨ ਹੈ, ਮੈਨੂੰ ਲੱਗਦਾ ਹੈ ਕਿ ਅੱਲ੍ਹੜਾਂ ਨੂੰ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਅਤੇ ਅਪਰਾਧੀਕਰਨ ਦੇ ਡਰ ਤੋਂ ਬਿਨਾਂ ਸਬੰਧਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਹਾਈ ਕੋਰਟ ਨੇ ਸੈਕਸ ਅਪਰਾਧ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਇਕ ਮਾਮਲੇ ਦੀ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ ਅਤੇ ਇਸ ਮਾਮਲੇ ਵਿਚ ਮੁਲਜ਼ਮ ਵਿਅਕਤੀ ਨੂੰ ਬਰੀ ਕਰਨ ਦੇ ਅਧੀਨ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8