ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀ ਪਟੀਸ਼ਨ ''ਤੇ ED ਤੋਂ ਮੰਗਿਆ ਜਵਾਬ

Monday, Dec 02, 2024 - 01:50 PM (IST)

ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀ ਪਟੀਸ਼ਨ ''ਤੇ ED ਤੋਂ ਮੰਗਿਆ ਜਵਾਬ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਉਸ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਸੋਮਵਾਰ ਨੂੰ ਜਵਾਬ ਮੰਗਿਆ, ਜਿਸ 'ਚ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਾਇਰ ਦੋਸ਼-ਪੱਤਰ 'ਤੇ ਨੋਟਿਸ ਲੈਣ ਦੇ ਅਧੀਨ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ। ਜੱਜ ਮਨੋਜ ਕੁਮਾਰ ਓਹਰੀ ਨੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਅਤੇ ਸਿਸੋਦੀਆ ਦੀ ਪਟੀਸ਼ਨ 'ਤੇ ਸੁਣਵਾਈ ਲਈ 20 ਦਸੰਬਰ ਦੀ ਤਾਰੀਖ਼ ਤੈਅ ਕੀਤੀ।

ਇਸੇ ਤਾਰੀਖ਼ 'ਤੇ 'ਆਪ' ਮੁਖੀ ਅਰਵਿੰਦ ਕੇਜਰੀਵਾਲ ਦੀ ਇਸੇ ਤਰ੍ਹਾਂ ਦੀ ਪਟੀਸ਼ਨ ਵੀ ਅੱਗੇ ਦੀ ਸੁਣਵਾਈ ਲਈ ਸੂਚੀਬੱਧ ਹੈ। ਸਾਬਕਾ ਉੱਪ ਮੁੱਖ ਮੰਤਰੀ ਨੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਰੱਦ ਕਰਨ ਲਈ ਹਾਈ ਕੋਰਟ ਤੋਂ ਨਿਰਦੇਸ਼ ਦੇਣ ਦੀ ਅਪੀਲ ਲਈ ਇਹ ਤੱਥ ਰੱਖਿਆ ਕਿ ਵਿਸ਼ੇਸ਼ ਜੱਜ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੋਈ ਵੀ ਮਨਜ਼ੂਰੀ ਨਹੀਂ ਹੋਣ ਤੋਂ ਬਾਅਦ ਵੀ ਦੋਸ਼ ਪੱਤਰ 'ਤੇ ਨੋਟਿਸ ਲਿਆ, ਜਦੋਂ ਕਿ ਉਹ ਅਪਰਾਧ ਦੇ ਸਮੇਂ ਇਕ ਲੋਕ ਸੇਵਕ ਸਨ। ਇਸ ਮਾਮਲੇ 'ਚ ਸਿਸੋਦੀਆ ਜ਼ਮਾਨਤ 'ਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News