ਅਦਾਲਤ ਨੇ ਹੇਰਾਲਡ ਮਾਮਲੇ ’ਚ ਸੋਨੀਆ ਗਾਂਧੀ, ਰਾਹੁਲ ਤੇ ਹੋਰਨਾਂ ਨੂੰ ਜਵਾਬ ਲਈ ਦਿੱਤਾ ਸਮਾਂ

04/13/2021 10:00:03 AM

ਨਵੀਂ ਦਿੱਲੀ– ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੇਰਾਲਡ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਣਿਅਮ ਸਵਾਮੀ ਦੀ ਇਕ ਪਟੀਸ਼ਨ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਤੇ ਹੋਰ ਦੋਸ਼ੀਆਂ ਨੂੰ ਜਵਾਬ ਦਾਖ਼ਲ ਕਰਨ ਦਾ ਸੋਮਵਾਰ ਨੂੰ ਹੋਰ ਸਮਾਂ ਦਿੱਤਾ। ਜਸਟਿਸ ਸੁਰੇਸ਼ ਕੁਮਾਰ ਕੈਤ ਨੇ ਮਾਮਲੇ ਨੂੰ 18 ਮਈ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ ਹੈ। 

ਇਹ ਵੀ ਪੜ੍ਹੋ : ਦੇਸ਼ ਨੂੰ ਕੋਵਿਡ ਰੋਕੂ ਟੀਕੇ ਦੀ ਜ਼ਰੂਰਤ, ਹਰ ਕਿਸੇ ਨੂੰ ਸੁਰੱਖਿਅਤ ਜੀਵਨ ਦਾ ਅਧਿਕਾਰ : ਰਾਹੁਲ ਗਾਂਧੀ

ਕਾਂਗਰਸ ਨੇਤਾਵਾਂ ਵੱਲੋਂ ਪੇਸ਼ ਸੀਨੀਅਰ ਵਕੀਲ ਆਰ. ਐੱਸ. ਚੀਮਾ ਤੇ ਤਰਨੂੰਮ ਚੀਮਾ ਨੇ ਅਦਾਲਤ ਨੂੰ ਦੱਸਿਆ ਕਿ ਕੋਵਿਡ-19 ਕਾਰਣ ਦਫ਼ਤਰ ਬੰਦ ਰਹਿਣ ਕਾਰਣ ਉਹ ਜਵਾਬ ਦਾਖ਼ਲ ਨਹੀਂ ਕਰ ਸਕੇ। ਉਨ੍ਹਾਂ ਨੇ ਹੋਰ ਸਮਾਂ ਦੇਣ ਦੀ ਅਪੀਲ ਕੀਤੀ। ਹਾਈ ਕੋਰਟ ਨੇ ਸਵਾਮੀ ਦੀ ਪਟੀਸ਼ਨ ’ਤੇ 22 ਫਰਵਰੀ ਨੂੰ ਸੋਨੀਆ ਗਾਂਧੀ, ਰਾਹੁਲ, ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਆਸਕਰ ਫਰਨਾਂਡੀਜ਼, ਸੁਮਨ ਦੂਬੇ, ਸੈਮ ਪੈਤ੍ਰੋਦਾ ਅਤੇ ਯੰਗ ਇੰਡੀਅਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਸੀ ਤੇ ਉਦੋਂ ਤੱਕ ਹੇਠਲੀ ਅਦਾਲਤ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ : ਕੁਰਾਨ ਦੀਆਂ ਆਇਤਾਂ ਹਟਾਉਣ ਸੰਬੰਧੀ ਪਟੀਸ਼ਨ ਖਾਰਜ, SC ਨੇ ਲਗਾਇਆ 50 ਹਜ਼ਾਰ ਜੁਰਮਾਨਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News