ਕੋਰਟ ਨੇ ਗਾਂਧੀ ਪਰਿਵਾਰ ਵਿਰੁੱਧ ਸ਼ਿਕਾਇਤ ਸੰਬੰਧੀ ਪਟੀਸ਼ਨ ''ਤੇ ਕੇਂਦਰ ਤੋਂ ਮੰਗਿਆ ਜਵਾਬ

Friday, Feb 28, 2020 - 12:46 PM (IST)

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਕਥਿਤ ਤੌਰ 'ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਦੇਣ ਦੇ ਮਾਮਲੇ 'ਚ ਕਾਂਗਰਸ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਵਿਰੁੱਧ ਸ਼ਿਕਾਇਤ ਦਰਜ ਕਰਨ ਦੀ ਅਪੀਲ ਵਾਲੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ। ਚੀਫ ਜਸਟਿਸ ਡੀ.ਐੱਨ. ਪਟੇਲ ਅਤੇ ਜੱਜ ਸੀ. ਹਰਿਸ਼ੰਕਰ ਦੀ ਬੈਂਚ ਨੇ ਪਟੀਸ਼ਨ 'ਤੇ ਗ੍ਰਹਿ ਮੰਤਰਾਲੇ, ਦਿੱਲੀ ਸਰਕਾਰ ਅਤੇ ਪੁਲਸ ਨੂੰ ਨੋਟਿਸ ਜਾਰੀ ਕੀਤਾ। 

ਪਟੀਸ਼ਨ 'ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, 'ਆਪ' ਦੇ ਵਿਧਾਇਕ ਅਮਾਨਤੁੱਲਾ ਖਾਨ, ਏ.ਆਈ.ਐੱਮ.ਆਈ.ਐੱਮ. ਨੇਤਾਵਾਂ ਵਾਰਿਸ ਪਠਾਨ ਅਤੇ ਅਕਬਰੂਦੀਨ ਓਵੈਸੀ ਵਿਰੁੱਧ ਵੀ ਸ਼ਿਕਾਇਤ ਦਰਜ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਕਥਿਤ ਤੌਰ ਨਾਲ ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਦਲ ਗਠਿਤ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ।


DIsha

Content Editor

Related News