ਹੋਮਗਾਰਡ ਦੇ 10 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦੀ ਕਰੋ ਅਪਲਾਈ

Monday, Feb 12, 2024 - 12:10 PM (IST)

ਹੋਮਗਾਰਡ ਦੇ 10 ਹਜ਼ਾਰ ਤੋਂ ਵਧੇਰੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ- ਨੌਕਰੀ ਦੀ ਭਾਲ ਕਰਨ ਵਾਲੇ ਉਮੀਦਵਾਰਾਂ ਲਈ ਵੱਡੀ ਖੁਸ਼ਖ਼ਬਰੀ ਹੈ। ਦਿੱਲੀ ਸਰਕਾਰ ਵਿਚ ਹੋਮਗਾਰਡ ਦੇ 10,285 ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿਚ ਜੋ ਉਮੀਦਵਾਰ ਇੱਛੁਕ ਅਤੇ ਯੋਗ ਹਨ, ਉਹ ਅਧਿਕਾਰਤ ਵੈੱਬਸਾਈਟ http://https://dghgenrollment.in/ 'ਤੇ ਜਾ ਕੇ 13 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ। 

ਉਮਰ ਹੱਦ

ਦਿੱਲੀ ਹੋਮ ਗਾਰਡ ਭਰਤੀ 2024 ਲਈ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 45 ਸਾਲ ਰੱਖੀ ਗਈ ਹੈ। ਉਮੀਦਵਾਰ ਦਾ ਜਨਮ 2 ਜਨਵਰੀ 1979 ਤੋਂ ਪਹਿਲਾਂ ਅਤੇ 1 ਜਨਵਰੀ 2004 ਤੋਂ ਬਾਅਦ ਨਹੀਂ ਹੋਣਾ ਚਾਹੀਦਾ। ਜਦੋਂ ਕਿ ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਉਮਰ 54 ਸਾਲ ਤੱਕ ਰੱਖੀ ਗਈ ਹੈ। ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਦੀ ਗਣਨਾ 1 ਜਨਵਰੀ, 2024 ਨੂੰ ਆਧਾਰ ਮੰਨ ਕੇ ਕਤੀ ਜਾਵੇਗੀ। ਰਿਜ਼ਰਵਡ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੀ ਨਿਯਮਾਂ ਅਨੁਸਾਰ ਭਰਤੀ 'ਚ ਛੋਟ ਦਿੱਤੀ ਜਾ ਰਹੀ ਹੈ।

ਯੋਗਤਾ

ਅਪਲਾਈ ਕਰਨ ਲਈ, ਉਮੀਦਵਾਰ 12ਵੀਂ (ਸੀਨੀਅਰ ਸੈਕੰਡਰੀ) (ਸਾਬਕਾ ਸੈਨਿਕ/ਸਾਬਕਾ CAPF ਕਰਮਚਾਰੀਆਂ ਲਈ - 10ਵੀਂ ਪਾਸ) ਪਾਸ ਹੋਣਾ ਚਾਹੀਦਾ ਹੈ।

ਅਰਜ਼ੀ ਫੀਸ

ਦਿੱਲੀ ਹੋਮ ਗਾਰਡ ਭਰਤੀ 2024 ਲਈ ਸਾਰੇ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 100 ਰੁਪਏ ਰੱਖੀ ਗਈ ਹੈ। ਫੀਸਾਂ ਦਾ ਭੁਗਤਾਨ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।

ਚੋਣ ਪ੍ਰਕਿਰਿਆ

ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਟੈਸਟ ਅਤੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਮੈਡੀਕਲ ਪ੍ਰੀਖਿਆ ਤੋਂ ਬਾਅਦ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ https://delhihomeguards.nic.in/ 'ਤੇ ਜਾ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਜਾਣਕਾਰੀ ਦੇਖ ਸਕਦੇ ਹਨ। ਵੈੱਬਸਾਈਟ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਵਿਚ ਹੋਮ ਗਾਰਡ ਦੀ ਭਰਤੀ ਦਾ ਐਲਾਨ ਕੀਤਾ ਸੀ।

ਇੰਝ ਕਰੋ ਅਪਲਾਈ

- ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
- ਇਸ ਤੋਂ ਬਾਅਦ ਭਰਤੀ ਲਿੰਕ 'ਤੇ ਕਲਿੱਕ ਕਰੋ।
- ਨਿੱਜੀ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
- ਹੁਣ ਯੂਜ਼ਰ ਆਈਡੀ ਅਤੇ ਪਾਸਵਰਡ ਦੀ ਮਦਦ ਨਾਲ ਲੌਗਇਨ ਕਰੋ।
- ਫਾਰਮ ਭਰੋ ਅਤੇ ਦਸਤਾਵੇਜ਼ ਅਪਲੋਡ ਕਰੋ।
- ਇਸ ਤੋਂ ਬਾਅਦ ਫਾਰਮ ਜਮ੍ਹਾਂ ਕਰੋ।
- ਹੁਣ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸਨੂੰ ਆਪਣੇ ਕੋਲ ਰੱਖੋ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
 


author

Tanu

Content Editor

Related News