ਦਿੱਲੀ : ਘਰ ''ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਸਰੀਰ ''ਤੇ ਹਨ ਚਾਕੂ ਦੇ ਨਿਸ਼ਾਨ

Thursday, Oct 24, 2019 - 10:51 AM (IST)

ਦਿੱਲੀ : ਘਰ ''ਚ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਸਰੀਰ ''ਤੇ ਹਨ ਚਾਕੂ ਦੇ ਨਿਸ਼ਾਨ

ਨਵੀਂ ਦਿੱਲੀ— ਦਿੱਲੀ ਦੇ ਪ੍ਰਹਲਾਦਪੁਰ ਇਲਾਕੇ 'ਚ ਇਕ ਘਰ 'ਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਦੋਹਾਂ ਦੇ ਸਰੀਰ 'ਤੇ ਚਾਕੂ ਦੇ ਨਿਸ਼ਾਨ ਹਨ। ਖਾਸ ਗੱਲ ਹੈ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਪੁਲਸ ਨੂੰ ਸ਼ੱਕ ਹੈ ਕਿ ਪਹਿਲਾਂ ਪਤੀ ਨੇ ਪਤਨੀ ਦਾ ਕਤਲ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ ਅਤੇ ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਇਕ 5 ਸਾਲ ਦਾ ਬੇਟਾ ਵੀ ਹੈ। ਹੁਣ ਤੱਕ ਸਾਹਮਣੇ ਆਈ ਜਾਣਕਾਰੀ ਅਨੁਸਾਰ ਉਸ ਸਮੇਂ ਇਲਾਕੇ 'ਚ ਸਨਸਨੀ ਫੈਲ ਗਈ, ਜਦੋਂ ਕਿਰਾਏ ਦੇ ਘਰ 'ਚ ਰਹਿ ਰਹੇ ਪਤੀ-ਪਤਨੀ ਖੂਨ ਨਾਲ ਲੱਥਪੱਥ ਮਿਲੇ। ਦੋਹਾਂ ਨੂੰ ਜਲਦੀ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਕਰ ਦਿੱਤਾ। ਪਤੀ ਦੇ ਪੇਟ 'ਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ, ਉੱਥੇ ਹੀ ਪਤਨੀ ਦੇ ਗਲੇ 'ਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਅਲੀਗੜ੍ਹ ਤੋਂ ਭਾਜਪਾ ਵਿਧਾਇਕ ਦੀ ਸਾਲੀ ਹੈ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਡਿਪਟੀ ਕਮਿਸ਼ਨ ਚਿਨਮਯ ਬਿਸਵਾਲ ਨੇ ਕਿਹਾ ਕਿ ਕਮਰੇ 'ਚੋਂ ਖੂਨ ਨਾਲ ਲਿੱਬੜਿਆ ਸਬਜ਼ੀ ਕੱਟਣ ਵਾਲਾ ਚਾਕੂ ਵੀ ਮਿਲਿਆ ਹੈ। ਪੁਲਸ ਹਰ ਪਹਿਲੂ ਨਾਲ ਇਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਪੁਲਸ ਨੇੜੇ-ਤੇੜੇ ਦੇ ਇਲਾਕਿਆਂ 'ਚ ਸੀ.ਸੀ.ਟੀ.ਵੀ. 'ਤੇ ਵੀ ਨਜ਼ਰ ਰੱਖ ਰਹੀ ਹੈ। ਘਟਨਾ ਦੇ ਪੂਰੇ ਵੇਰਵੇ ਦੀ ਉਡੀਕ ਹੈ।


author

DIsha

Content Editor

Related News