14 ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਚਾਹੁੰਦੀ ਹੈ ਦਿੱਲੀ ਸਰਕਾਰ, ਜਾਣੋ ਵਜ੍ਹਾ
Wednesday, Sep 25, 2024 - 10:43 AM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਜੇਲ੍ਹਾਂ 'ਚੋਂ 14 ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਸਿਫਾਰਿਸ਼ ਕੀਤੀ ਹੈ। ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਕਿਹਾ ਕਿ 23 ਫਰਵਰੀ ਨੂੰ ਹੋਈ ਸਜ਼ਾ ਸਮੀਖਿਆ ਬੋਰਡ (ਐੱਸਆਰਬੀ) ਦੀ ਬੈਠਕ ਤੋਂ ਬਾਅਦ ਸਿਫ਼ਾਰਸ਼ਾਂ ਨਾਲ ਸਬੰਧਤ ਪ੍ਰਸਤਾਵ ਨੂੰ ਅੰਤਿਮ ਪ੍ਰਵਾਨਗੀ ਲਈ ਉਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਭੇਜਿਆ ਗਿਆ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਮੀਟਿੰਗ 'ਚ ਵਧੀਕ ਮੁੱਖ ਸਕੱਤਰ (ਗ੍ਰਹਿ), ਡਾਇਰੈਕਟਰ ਜਨਰਲ (ਜੇਲ੍ਹਾਂ), ਪ੍ਰਮੁੱਖ ਸਕੱਤਰ (ਕਾਨੂੰਨ), ਪ੍ਰਮੁੱਖ ਜ਼ਿਲ੍ਹਾ ਜੱਜ, ਵਿਸ਼ੇਸ਼ ਪੁਲਸ ਕਮਿਸ਼ਨਰ ਅਤੇ ਸਮਾਜ ਭਲਾਈ ਦੇ ਡਾਇਰੈਕਟਰ ਸਮੇਤ ਪ੍ਰਮੁੱਖ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਦਾਅ, ਕਿਸਾਨਾਂ ਨੂੰ ਦਿੱਲੀ ਸੱਦ ਕੇ MSP ਸਮੇਤ 4 ਮੁੱਦਿਆਂ ’ਤੇ ਕੀਤੀ ਗੱਲਬਾਤ
ਬਿਆਨ ਦੇ ਅਨੁਸਾਰ ਗਹਿਲੋਤ ਨੇ ਕਿਹਾ,"ਐੱਸਆਰਬੀ ਨੇ ਨਿਆਂ ਅਤੇ ਮੁੜ ਵਸੇਬੇ ਦੇ ਸਿਧਾਂਤਾਂ ਨੂੰ ਸੰਤੁਲਿਤ ਕਰਦੇ ਹੋਏ ਹਰੇਕ ਮਾਮਲੇ ਦਾ ਉਸ ਦੇ ਵਿਅਕਤੀਗੱਤ ਗੁਣ-ਦੋਸ਼ ਦੇ ਆਧਾਰ 'ਤੇ ਸਾਵਧਾਨੀਪੂਰਵਕ ਮੁਲਾਂਕਣ ਕੀਤਾ।'' ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦ ਰਿਹਾਅ ਕਰਨ ਦੀ ਸਿਫਾਰਿਸ਼, ਸੁਧਾਰ ਕਰਨ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਮੁੜ ਸ਼ਾਮਲ ਕਰਨ ਅਤੇ ਜੇਲ੍ਹ ਪ੍ਰਣਾਲੀ 'ਤੇ ਬੋਝ ਘੱਟ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8