ਪਤੀ-ਪਤਨੀ ਵਿਚਾਲੇ ਹੋਏ ਝਗੜੇ ''ਚ ਗੁਆਂਢੀ ਨੂੰ ਦਖ਼ਲ ਦੇਣਾ ਪਿਆ ਭਾਰੀ, ਗਈ ਜਾਨ
Friday, Nov 15, 2024 - 05:52 PM (IST)
ਨਵੀਂ ਦਿੱਲੀ (ਭਾਸ਼ਾ)- ਬਾਹਰੀ ਉੱਤਰੀ ਦਿੱਲੀ 'ਚ 42 ਸਾਲਾ ਇਕ ਵਿਅਕਤੀ ਨੂੰ ਆਪਣੇ ਗੁਆਂਢੀ ਦਾ ਕਤਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਪਤੀ ਦਾ ਪਤਨੀ ਨਾਲ ਝਗੜਾ ਹੋ ਰਿਹਾ ਸੀ, ਜਿਸ 'ਚ ਗੁਆਂਢੀ ਨੇ ਦਖ਼ਲਅੰਦਾਜੀ ਕਰਨ ਦੀ ਕੋਸ਼ਿਸ਼ ਤਾਂ ਦੋਸ਼ੀ ਨੇ ਉਸ ਦਾ ਕਤਲ ਕਰ ਦਿੱਤਾ। ਪੁਲਸ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਉਸ ਸਮੇਂ ਹੋਈ ਜਦੋਂ ਦੋਸ਼ੀ ਧੀਰਜ ਆਪਣੀ ਪਤਨੀ ਨੂੰ ਗਾਲ੍ਹਾਂ ਕੱਢ ਰਿਹਾ ਸੀ ਅਤੇ ਕੁੱਟਮਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!
ਅਧਿਕਾਰੀ ਨੇ ਦੱਸਿਆ,''ਦੋਹਾਂ ਵਿਚਾਲੇ ਇਹ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਧੀਰਜ ਨੇ ਆਪਣੀ ਪਤਨੀ ਨਾਲ ਗਲਤ ਰਵੱਈਆ ਕੀਤਾ ਅਤੇ ਕੁੱਟਮਾਰ ਕੀਤੀ। ਗੁਆਂਢੀ ਰਣ ਸਿੰਘ ਇਸ ਨੂੰ ਨਜ਼ਰਅੰਦਾਜ ਨਹੀਂ ਕਰ ਸਕਿਆ। ਇਸ ਤੋਂ ਬਾਅਦ ਉਸ ਨੇ ਮਾਮਲੇ 'ਚ ਦਖ਼ਲਅੰਦਾਜੀ ਕੀਤੀ ਅਤੇ ਉਹ ਧੀਰਜ ਨਾਲ ਭਿੜ ਗਿਆ। ਸਿੰਘ ਨੇ ਧੀਰਜ ਦੇ ਇਸ ਰਵੱਈਏ 'ਤੇ ਇਤਰਾਜ਼ ਜਤਾਇਆ।'' ਅਧਿਕਾਰੀ ਨੇ ਦੱਸਿਆ ਕਿ ਦੋਹਾਂ ਵਿਚਾਲੇ ਹੋਈ ਝੜਪ ਜਲਦ ਹੀ ਹਿੰਸਕ ਹੋ ਗਈ। ਜਿਸ ਤੋਂ ਬਾਅਦ ਧੀਰਜ ਨੇ ਲੋਹੇ ਦੀ ਛੜ ਨਾਲ ਰਣ ਸਿੰਘ ਦੇ ਸਿਰ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਹਮਲੇ ਕਾਰਨ ਸਿੰਘ ਪਹਿਲੀ ਮੰਜ਼ਿਲ ਦੀਆਂ ਪੌੜੀਆਂ ਤੋਂ ਡਿੱਗ ਗਿਆ, ਜਿਸ ਨਾਲ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਮੌਕੇ 'ਤੇ ਪਹੁੰਚੀ ਪੁਲਸ ਨੂੰ ਪੌੜੀਆਂ 'ਤੇ ਖੂਬ ਦੇ ਨਿਸ਼ਾਨ ਵੀ ਮਿਲੇ। ਪੁਲਸ ਨੇ ਦੱਸਿਆ ਕਿ ਰਣ ਸਿੰਘ ਨੂੰ ਉਸ ਦੇ ਪਰਿਵਾਰ ਵਾਲੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਕਿਹਾ,''ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8