ਤਾਲਾਬੰਦੀ ਦਾ ਅਸਰ: ਦਿੱਲੀ ’ਚ ਕੋਰੋਨਾ ਦੇ 6456 ਨਵੇਂ ਮਾਮਲੇ ਆਏ, 262 ਲੋਕਾਂ ਦੀ ਮੌਤ

05/16/2021 5:29:53 PM

ਨਵੀਂ ਦਿੱਲੀ (ਭਾਸ਼ਾ)— ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 6456 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 262 ਲੋਕਾਂ ਦੀ ਮੌਤ ਹੋ ਗਈ। ਵਾਇਰਸ ਦੀ ਦਰ ਘੱਟ ਕੇ 10.40 ਫ਼ੀਸਦੀ ਰਹਿ ਗਈ ਹੈ, ਜੋ ਕਿ 11 ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ ਹੈ। ਇਹ ਜਾਣਕਾਰੀ ਦਿੱਲੀ ਸਰਕਾਰ ਦੇ ਸਿਹਤ ਬੁਲੇਟਿਨ ’ਚ ਦਿੱਤੀ ਗਈ ਹੈ। ਇਹ ਲਗਾਤਾਰ ਤੀਜਾ ਦਿਨ ਹੈ, ਜਦੋਂ ਦਿੱਲੀ ਵਿਚ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 10 ਹਜ਼ਾਰ ਤੋਂ ਘੱਟ ਦਰਜ ਹੋਈ ਹੈ।

ਇਹ ਵੀ ਪੜ੍ਹੋ : CM ਕੇਜਰੀਵਾਲ ਦਾ ਐਲਾਨ, ਦਿੱਲੀ 'ਚ 24 ਮਈ ਤੱਕ ਵਧਾਇਆ ਗਿਆ ਲਾਕਡਾਊਨ

 

ਦਿੱਲੀ ਵਿਚ ਸ਼ਨੀਵਾਰ ਨੂੰ ਵਾਇਰਸ ਦੇ 6430 ਮਾਮਲੇ ਆਏ ਸਨ, ਜੋ 7 ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ ਹਨ। ਮੈਡੀਕਲ ਮਾਹਰ ਵਾਇਰਸ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਮੁੱਖ ਕਾਰਨ ਤਾਲਾਬੰਦੀ ਦੱਸ ਰਹੇ ਹਨ। ਦੱਸ ਦੇਈਏ ਕਿ ਦਿੱਲੀ ’ਚ ਤਾਲਾਬੰਦੀ 24 ਮਈ ਤੱਕ ਵਧਾ ਦਿੱਤੀ ਗਈ ਹੈ। ਕੋਰੋਨਾ ਕਹਿਰ ਨੂੰ ਵੇਖਦਿਆਂ ਦਿੱਲੀ ਵਿਚ 19 ਅਪ੍ਰੈਲ ਤੋਂ ਤਾਲਾਬੰਦੀ ਲਾਈ ਗਈ ਸੀ। ਤਾਲਾਬੰਦੀ ਲਾਗੂ ਹੋਣ ਨਾਲ ਦਿੱਲੀ ਵਿਚ ਕੋਰੋਨਾ ਹੌਲੀ-ਹੌਲੀ ਘੱਟ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਹਸਪਤਾਲ 'ਚ ਪੋਚਾ ਲਗਾਉਂਦੇ ਦਿੱਸੇ ਮਿਜ਼ੋਰਮ ਦੇ ਮੰਤਰੀ, ਤਸਵੀਰ ਹੋਈ ਵਾਇਰਲ

Tanu

This news is Content Editor Tanu