ਦਿੱਲੀ ''ਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ, ਕਈ ਉਡਾਣਾਂ ਤੇ ਟਰੇਨਾਂ ਪ੍ਰਭਾਵਿਤ

Monday, Jan 15, 2024 - 11:44 AM (IST)

ਦਿੱਲੀ ''ਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ, ਕਈ ਉਡਾਣਾਂ ਤੇ ਟਰੇਨਾਂ ਪ੍ਰਭਾਵਿਤ

ਨਵੀਂ ਦਿੱਲੀ- ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸੋਮਵਾਰ ਯਾਨੀ ਕਿ ਅੱਜ ਸਵੇਰੇ ਉਡਾਣਾਂ ਅਤੇ ਟਰੇਨ ਸੰਚਾਲਨ ਪ੍ਰਭਾਵਿਤ ਹੋਈਆਂ। ਦਿੱਲੀ ਹਵਾਈ ਅੱਡੇ 'ਤੇ ਕੁੱਲ 5 ਉਡਾਣਾਂ ਡਾਇਵਰਟ ਕੀਤੀਆਂ ਗਈਆਂ। ਇਕ ਅਧਿਕਾਰੀ ਨੇ ਦੱਸਿਆ ਕਿ ਰਾਤ 1 ਵਜੇ ਤੋਂ ਸਵੇਰੇ 5 ਵਜੇ ਦਰਮਿਆਨ 4 ਉਡਾਣਾਂ ਨੂੰ ਜੈਪੁਰ ਅਤੇ ਇਕ ਉਡਾਣ ਨੂੰ ਅਹਿਮਦਾਬਾਦ ਲਈ ਡਾਇਵਰਟ ਕੀਤਾ ਗਿਆ। ਦੱਸ ਦੇਈਏ ਕਿ ਐਤਵਾਰ ਨੂੰ 10 ਉਡਾਣਾਂ ਨੂੰ ਡਾਇਵਰਟ  ਕੀਤਾ ਗਿਆ ਸੀ ਅਤੇ ਕੁਝ ਨੂੰ ਰੱਦ ਕੀਤਾ ਗਿਆ ਸੀ। ਘੱਟ ਵਿਜ਼ੀਬਿਲਟੀ ਅਤੇ ਸੰਘਣੀ ਧੁੰਦ ਕਾਰਨ ਹਵਾਈ ਅੱਡੇ 'ਤੇ ਜਹਾਜ਼ ਸੰਚਾਲਨ ਕਾਫੀ ਪ੍ਰਭਾਵਿਤ ਹੋਇਆ ਹੈ।

ਇਸ ਬਾਬਤ ਦਿੱਲੀ ਹਵਾਈ ਅੱਡੇ ਨੇ ਯਾਤਰੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿਚ ਯਾਤਰਾ ਨੂੰ ਸਬੰਧਤ ਏਅਰਲਾਈਨਜ਼ ਨਾਲ ਸੰਪਰਕ ਕਰਨ ਨੂੰ ਕਿਹਾ ਗਿਆ ਹੈ। ਐਡਵਾਈਜ਼ਰੀ 'ਚ ਕਿਹਾ ਗਿਆ ਕਿ ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ 'ਤੇ ਉਡਾਣ ਸੰਚਾਲਨ ਪ੍ਰਭਾਵਿਤ ਹੋ ਸਕਦਾ ਹੈ। ਯਾਤਰੀਆਂ ਨੂੰ ਅਪੀਲ ਹੈ ਕਿ ਉਹ ਉਡਾਣ ਸਬੰਧੀ ਜਾਣਕਾਰੀ  ਲਈ ਸਬੰਧਿਤ ਏਅਰਲਾਈਨ ਨਾਲ ਸੰਪਰਕ ਕਰਨ।

ਭਾਰਤ ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਇਲਾਕਿਆਂ ਵਿਚ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਉੱਤਰ ਪ੍ਰਦੇਸ਼ ਦੇ ਬਰੇਲੀ ਅਤੇ ਪੱਛਮੀ ਬੰਗਾਲ ਦੇ ਕੋਲਕਾਤਾ ਵਿਚ ਵਿਜ਼ੀਬਿਲਟੀ 25 ਮੀਟਰ ਤੱਕ ਡਿੱਗ ਗਈ। ਭਾਰਤ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ 'ਚ ਸੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ ਅਤੇ ਬਿਹਾਰ 'ਚ ਸੋਮਵਾਰ ਨੂੰ ਸੀਤ ਲਹਿਰ ਦੀ ਸੰਭਾਵਨਾ ਹੈ।


author

Tanu

Content Editor

Related News