ਦਿੱਲੀ : ਗਾਂਧੀ ਨਗਰ ਮਾਰਕੀਟ 'ਚ ਲੱਗੀ ਅੱਗ, ਮੌਕੇ 'ਤੇ ਪੁੱਜੀਆਂ 21 ਫਾਇਰ ਬ੍ਰਿਗੇਡ ਗੱਡੀਆਂ

08/13/2019 11:10:34 AM

ਰਾਜਧਾਨੀ ਦਿੱਲੀ ਦੇ ਗਾਂਧੀ ਨਗਰ ਮਾਰਕੀਟ 'ਚ ਮੰਗਲਵਾਰ ਨੂੰ ਇਕ ਕੱਪੜਾ ਗੋਦਾਮ 'ਚ ਭਿਆਨਕ ਅੱਗ ਲੱਗ ਗਈ ਹੈ। ਮੌਕੇ 'ਤੇ ਦਿੱਲੀ ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਕਾਰਨ ਇਮਾਰਤ ਨਾਲ ਲੱਗਦੀਆਂ 6-7 ਦੁਕਾਨਾਂ ਨੂੰ ਵੀ ਨੁਕਸਾਨ ਪੁੱਜਾ ਹੈ। ਤੰਗ ਗਲੀ ਹੋਣ ਕਾਰਨ ਅੱਗ ਬੁਝਾਉਣ ਦੇ ਕੰਮ 'ਚ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।

ਮਿਲੀ ਜਾਣਕਾਰੀ ਮੁਤਾਬਕ ਇੱਥੇ ਇਕ ਕੱਪੜਾ ਗੋਦਾਮ ਦੀ ਇਮਾਰਤ ਵਿਚ ਸਵੇਰ ਦੇ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅਫੜਾ-ਦਫੜੀ ਪੈ ਗਈ। ਉੱਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਪੁੱਜੀਆਂ। ਫਿਲਹਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇੱਥੇ ਦੱਸ ਦੇਈਏ ਕਿ ਗਾਂਧੀ ਨਗਰ ਮਾਰਕੀਟ ਕੱਪੜਿਆਂ ਲਈ ਮਸ਼ਹੂਰ ਹੈ ਅਤੇ ਇਹ ਪੂਰਬੀ-ਦਿੱਲੀ ਵਿਚ ਸਥਿਤ ਹੈ।

Tanu

This news is Content Editor Tanu