ਦਿੱਲੀ ''ਚ ਰਹੇਗੀ ਲੂ ਦੀ ਸਥਿਤੀ, ਘੱਟੋ-ਘੱਟ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ

06/13/2024 11:11:28 AM

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਵਿਚ ਵੀਰਵਾਰ ਯਾਨੀ ਕਿ ਅੱਜ ਘੱਟੋ-ਘੱਟ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੇ ਔਸਤ ਤਾਪਮਾਨ ਤੋਂ ਇਕ ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਸਵੇਰੇ 8 ਵਜੇ ਦਿੱਲੀ 'ਚ ਨਮੀ ਦਾ ਪੱਧਰ 37 ਫੀਸਦੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿਨ ਵੇਲੇ ਬੱਦਲਵਾਈ ਰਹਿਣ ਅਤੇ ਗਰਮੀ ਦਾ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਕਈ ਵਾਰ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਸਵੇਰੇ 9 ਵਜੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 181 'ਤੇ ਰਿਹਾ, ਜੋ 'ਮਾੜੀ' ਸ਼੍ਰੇਣੀ 'ਚ ਹੈ। 

ਦੱਸ ਦੇਈਏ ਕਿ ਜ਼ੀਰੋ ਅਤੇ 50 ਦੇ ਵਿਚਕਾਰ ਹਵਾ ਗੁਣਵੱਤਾ ਸੂਚਕਾਂਕ ਨੂੰ 'ਚੰਗਾ' ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ 51 ਤੋਂ 100 ਦੇ ਵਿਚਕਾਰ ਹਵਾ ਗੁਣਵੱਤਾ ਸੂਚਕਾਂਕ ਨੂੰ 'ਤਸੱਲੀਬਖਸ਼' ਮੰਨਿਆ ਜਾਂਦਾ ਹੈ। 101 ਤੋਂ 200 ਦੇ ਵਿਚਕਾਰ ਨੂੰ 'ਮੱਧਮ' ਮੰਨਿਆ ਜਾਂਦਾ ਹੈ। 201 ਅਤੇ 300 ਵਿਚਕਾਰ ਹਵਾ ਗੁਣਵੱਤਾ ਸੂਚਕਾਂਕ ਨੂੰ 'ਮਾੜਾ', 301 ਤੋਂ 400 ਨੂੰ 'ਬਹੁਤ ਮਾੜਾ' ਅਤੇ 401 ਤੋਂ 500 ਨੂੰ 'ਗੰਭੀਰ' ਮੰਨਿਆ ਜਾਂਦਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ ਇਸ ਸਮੇਂ 'ਮਾੜੀ' ਸ਼੍ਰੇਣੀ ਵਿਚ ਹੈ।


Tanu

Content Editor

Related News