IMD ਦਾ ਅਲਰਟ! ਭਿਆਨਕ ਗਰਮੀ ਲਈ ਤਿਆਰ ਰਹਿਣ ਲੋਕ, 41 ਦੇ ਪਾਰ ਪੁੱਜਾ ਤਾਪਮਾਨ

Monday, May 06, 2024 - 12:07 PM (IST)

ਨਵੀਂ ਦਿੱਲੀ- ਮਈ ਦਾ ਮਹੀਨਾ ਸ਼ੁਰੂ ਹੁੰਦੇ ਹੀ ਗਰਮੀ ਦੀ ਤਪਸ਼ ਵੀ ਵਧ ਗਈ ਹੈ। ਗਰਮੀ ਵੱਧਣ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਇਸ ਸੀਜ਼ਨ 'ਚ ਐਤਵਾਰ ਨੂੰ ਦਿੱਲੀ ਦਾ ਸਭ ਤੋਂ ਗਰਮ ਦਿਨ ਰਿਹਾ। 5 ਮਈ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਦਿੱਲੀ ਵਿਚ ਇਸ ਗਰਮੀ ਵਿਚ ਹੁਣ ਤੱਕ ਦਰਜ ਕੀਤਾ ਗਿਆ ਸਭ ਤੋਂ ਵੱਧ ਤਾਪਮਾਨ ਸੀ।

ਇਹ ਵੀ ਪੜ੍ਹੋੋ- ਸਾਰੇ ਸਕੂਲ ਅਤੇ ਕਾਲਜ ਅੱਜ ਬੰਦ, ਮੁੱਖ ਮੰਤਰੀ ਨੇ ਕੀਤਾ ਐਲਾਨ

ਭਾਰਤੀ ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਇਸ ਮੌਸਮ ਵਿਚ ਕਿਸੇ ਵੀ ਤਰ੍ਹਾਂ ਦੀ ਰਾਹਤ ਦੇ ਕੋਈ ਆਸਾਰ ਨਹੀਂ ਹਨ। IMD ਮੁਤਾਬਕ ਦਿੱਲੀ ਵਿਚ 8 ਮਈ ਤੱਕ ਆਸਮਾਨ ਸਾਫ਼ ਰਹੇਗਾ ਯਾਨੀ ਕਿ ਸੜਦੀ ਧੁੱਪ ਪਰੇਸ਼ਾਨ ਕਰੇਗੀ ਅਤੇ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ। 9 ਮਈ ਨੂੰ  ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। IMD ਨੇ ਕਿਹਾ ਹੈ ਕਿ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 41 ਤੋਂ 42 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 

ਇਹ ਵੀ ਪੜ੍ਹੋ- 12ਵੀਂ ਪਾਸ ਦੀ ਖੁਸ਼ੀ ਨੇ ਪਾ ਦਿੱਤੇ ਸਦਾ ਲਈ ਵਿਛੋੜੇ, ਨਹਿਰ 'ਚ ਡੁੱਬਣ ਨਾਲ ਦੋ ਵਿਦਿਆਰਥੀਆਂ ਦੀ ਮੌਤ

ਮੌਸਮ ਵਿਭਾਗ ਨੇ 6 ਮਈ ਯਾਨੀ ਕਿ ਅੱਜ ਬਿਹਾਰ, ਓਡੀਸ਼ਾ, ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿਚ ਭਿਆਨਕ ਲੂ ਦੀ ਚਿਤਾਵਨੀ ਜਾਰੀ ਕੀਤੀ ਹੈ। ਉੱਥੇ ਹੀ ਪੱਛਮੀ ਬੰਗਾਲ ਵਿਚ ਹਨ੍ਹੇਰੀ ਦੇ ਨਾਲ ਮੋਹਲੇਧਾਰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸਾਮ ਅਤੇ ਮੇਘਾਲਿਆ ਵਿਚ ਮੋਹਲੇਧਾਰ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਦੇ ਪੂਰਵ ਅਨੁਮਾਮ ਏਜੰਸੀ ਸਕਾਈਮੇਟ ਮੁਤਾਬਕ ਪੂਰਬੀ-ਉੱਤਰੀ ਭਾਰਤ 'ਚ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਗਰਜ ਨਾਲ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਉੱਥੇ ਹੀ 5 ਅਤੇ 6 ਮਈ ਨੂੰ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਕਰਨਾਟਕ, ਝਾਰਖੰਡ ਅਤੇ ਤਾਮਿਲਨਾਡੂ ਵਿਚ 1 ਜਾਂ 2 ਥਾਵਾਂ 'ਤੇ ਲੂ ਦੀ ਸਥਿਤੀ ਸੰਭਵ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News