ਦਿੱਲੀ ’ਚ ਮਾਨਸੂਨ ਨੇ ਦਿੱਤੀ ਦਸਤਕ; ਕਈ ਇਲਾਕਿਆਂ ’ਚ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ

06/30/2022 11:50:38 AM

ਨਵੀਂ ਦਿੱਲੀ– ਭਿਆਨਕ ਗਰਮੀ ਅਤੇ ਉਸਮ ਤੋਂ ਪਰੇਸ਼ਾਨ ਰਾਸ਼ਟਰੀ ਰਾਜਧਾਨੀ ਅਤੇ ਇਸ ਨਾਲ ਲੱਗਦੇ ਖੇਤਰਾਂ ਦੇ ਲੋਕਾਂ ਨੂੰ ਲੰਬੇ ਉਡੀਕ ਮਗਰੋਂ ਵੀਰਵਾਰ ਸਵੇਰੇ ਪਏ ਮੀਂਹ ਤੋਂ ਸਕੂਨ ਮਿਲਿਆ। ਇਸ ਦਰਮਿਆਨ ਮੌਸਮ ਵਿਭਾਗ ਨੇ ਮੋਹਲੇਧਾਰ ਮੀਂਹ ਦਾ ਅਨੁਮਾਨ ਜਤਾਇਆ ਹੈ। ਦਿੱਲੀ ’ਚ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਦਰਮਿਆਨ ਲੋਕ ਉਸਮ ਤੋਂ ਜ਼ਿਆਦਾ ਪਰੇਸ਼ਾਨ ਰਹੇ। ਦਿੱਲੀ ਦੀ ਉਸਮ ਭਰੀ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਸੀ। ਅਜਿਹੇ ’ਚ ਲੋਕਾਂ ਨੂੰ ਮੀਂਹ ਦੀ ਬੇਸਬਰੀ ਨਾਲ ਉਡੀਕ ਸੀ। ਇਸ ਵਾਰ ਮਾਨਸੂਨ ਦੇ ਪਹੁੰਚਣ ’ਚ ਦੇਰੀ ਹੋਈ।

ਇਹ ਵੀ ਪੜ੍ਹੋ- ਉਡੀਕ ਖ਼ਤਮ! ਦਿੱਲੀ ’ਚ ਇਸ ਦਿਨ ਦਸਤਕ ਦੇਵੇਗਾ ਮਾਨਸੂਨ, ਗਰਮੀ ਤੋਂ ਮਿਲੇਗੀ ਰਾਹਤ

ਮੌਸਮ ਵਿਭਾਗ ਨੇ ਪਹਿਲਾਂ ਦਿੱਲੀ ’ਚ 27 ਜੂਨ ਤੋਂ ਮੀਂਹ ਦਾ ਅਨੁਮਾਨ ਜਤਾਇਆ ਗਿਆ ਸੀ। ਇਸ ਤੋਂ ਬਾਅਦ ਵਿਭਾਗ ਨੇ ਅਨੁਮਾਨ ਜਤਾਇਆ ਸੀ ਕਿ 30 ਜੂਨ ਤੋਂ 1 ਜੁਲਾਈ ਤੱਕ ਦਿੱਲੀ ’ਚ ਮਾਨਸੂਨ ਦਸਤਕ ਦੇ ਸਕਦਾ ਹੈ, ਉਦੋਂ ਤੱਕ ਉਮਸ ਪਰੇਸ਼ਾਨ ਕਰੇਗੀ।  ਮੌਸਮ ਵਿਗਿਆਨ ਵਿਭਾਗ ਮੁਤਾਬਕ ਰਾਸ਼ਟਰੀ ਰਾਜਧਾਨੀ ’ਚ ਘੱਟ ਤੋਂ ਘੱਟ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦਾ ਆਮ ਔਸਤ ਤਾਪਮਾਨ ਹੈ। ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਪੂਰੀ ਤਰ੍ਹਾਂ ਬੈਨ, ਸਰਕਾਰ ਨੇ ਇਸ ਵਜ੍ਹਾ ਤੋਂ ਚੁੱਕਿਆ ਸਖ਼ਤ ਕਦਮ

ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮਗਰੋਂ ਦਿੱਲੀ ਆਵਾਜਾਈ ਪੁਲਸ ਨੇ ਵੀਰਵਾਰ ਨੂੰ ਯਾਤਰੀਆਂ ਲਈ ਇਕ ਸਲਾਹ ਜਾਰੀ ਕੀਤੀ। ਦਿੱਲੀ ਟ੍ਰੈਫਿਕ ਪੁਲਸ ਨੇ ਟਵੀਟ ਕੀਤਾ, ‘‘ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦਾ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਉਸ ਮੁਤਾਬਕ ਬਣਾਉਣ। 

ਇਹ ਵੀ ਪੜ੍ਹੋ- ਇਹ ਹੈ ਦੁਨੀਆ ਦੀ ਸਭ ਤੋਂ ਅਨੋਖੀ ਝੀਲ, ਜਿੱਥੇ ਤੈਰਦੇ ਹਨ ਨੋਟ ਅਤੇ ਦਿੱਸਦਾ ਹੈ ਖ਼ਜ਼ਾਨਾ!


Tanu

Content Editor

Related News