ਦਿੱਲੀ ''ਚ ਇਕ ਰਸਾਇਣ ਫੈਕਟਰੀ ਨੂੰ ਲੱਗੀ ਅੱਗ
Tuesday, Mar 27, 2018 - 09:33 PM (IST)

ਨਵੀਂ ਦਿੱਲੀ— ਇਥੋਂ ਦੇ ਮੁੰਡਕਾ ਇਲਾਕੇ 'ਚ ਅੱਜ ਇਕ ਰਸਾਇਣ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਜਿਸ ਦੌਰਾਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਵਲੋਂ ਤੁਰੰਤ ਅੱਗ ਬੁਝਾਉਣ ਲਈ 22 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਅਜੇ ਅੱਗ ਲੱਗਣ ਦੇ ਕਾਰਨਾਂ ਬਾਰੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਅਜੇ ਕਿਸੇ ਤਰ੍ਹਾਂ ਦੇ ਵੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।