ਦਿੱਲੀ ''ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Sunday, Jun 21, 2020 - 02:31 PM (IST)

ਦਿੱਲੀ ''ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਨਵੀਂ ਦਿੱਲੀ— ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਐਤਵਾਰ ਨੂੰ ਸਵੇਰੇ ਮੀਂਹ ਪਿਆ। ਦਿੱਲੀ-ਐੱਨ. ਸੀ. ਆਰ. ਵਿਚ ਬਦਲੇ ਮੌਸਮ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਣ ਨਾਲ ਭਾਰੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਆਈ ਹੈ। ਮੌਸਮ ਮਹਿਕਮੇ ਮੁਤਾਬਕ ਦੇਸ਼ ਦੇ ਮੈਦਾਨੀ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਸੂਬਿਆਂ ਵਿਚ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਮੌਸਮ ਮਹਿਕਮੇ ਨੇ ਆਪਣੀ ਰਿਪੋਰਟ ਵਿਚ ਦੱਸਿਆ ਕਿ ਅਗਲੇ 4 ਤੋਂ 5 ਦਿਨਾਂ ਵਿਚ ਪੂਰਬੀ ਅਤੇ ਪੂਰਬੀ-ਉੱਤਰੀ ਭਾਰਤ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮਹਿਕਮੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਗਲੇ 3-4 ਦਿਨਾਂ ਤੱਕ ਦਿੱਲੀ ਵਿਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹੇਗਾ। ਰਾਜਧਾਨੀ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਵੇਰੇ ਮੀਂਹ ਪੈਣ ਨਾਲ ਲੋਕਾਂ ਨੂੰ ਉਸਮ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਮਸ ਮਹਿਕਮੇ ਮੁਤਾਬਕ ਦੋ ਦਿਨਾਂ 'ਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਦੇ ਕੁਝ ਹੋਰ ਹਿੱਸਿਆਂ ਵਿਚ ਦੱਖਣੀ-ਪੱਛਮੀ ਮਾਨਸੂਨ ਦੇ ਅੱਗੇ ਵੱਧਣ ਲਈ ਹਾਲਾਤ ਅਨੁਕੂਲ ਹੁੰਦੇ ਜਾ ਰਹੇ ਹਨ। ਮਾਨਸੂਨ 24-25 ਜੂਨ ਨੂੰ ਦਿੱਲੀ, ਹਰਿਆਣਾ ਅਤੇ ਪੰਜਾਬ ਵਿਚ ਦਸਤਕ ਦੇਵੇਗਾ। ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿਚ ਅਗਲੇ ਹਫਤੇ ਹਨ੍ਹੇਰੀ-ਤੂਫਾਨ ਅਤੇ ਮੀਂਹ ਪੈਣ ਦਾ ਅਨੁਮਾਨ ਜਤਾਇਆ ਹੈ।


author

Tanu

Content Editor

Related News