ਜ਼ਹਿਰੀਲੇ ਧੂੰਏਂ ਦੀ ਲਪੇਟ 'ਚ ਦਿੱਲੀ, 500 ਤੋਂ ਪਾਰ AQI, ਟਾਪ 10 ਪ੍ਰਦੂਸ਼ਿਤ ਸ਼ਹਿਰਾਂ 'ਚ ਮੁੰਬਈ-ਕੋਲਕਾਤਾ ਸ਼ਾਮਿਲ
Monday, Nov 06, 2023 - 11:00 AM (IST)
ਨਵੀਂ ਦਿੱਲੀ - ਦਿੱਲੀ 'ਚ ਹਵਾ ਪ੍ਰਦੂਸ਼ਣ ਦਾ ਕਹਿਰ ਜਾਰੀ ਹੈ। 'ਜ਼ਹਿਰੀਲੇ ਧੂੰਏਂ' ਨੇ ਪੂਰੇ ਸ਼ਹਿਰ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਜਿਸ ਕਾਰਨ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਸਵਿੱਸ ਸਮੂਹ ਦੇ ਰੀਅਲ ਟਾਈਮ ਡਾਟਾ ਦੇ ਅੰਕੜਿਆਂ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ, ਮੁੰਬਈ ਅਤੇ ਮਹਾਨਗਰ ਕੋਲਕਾਤਾ ਨੂੰ ਦੁਨੀਆ ਦੇ ਚੋਟੀ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ, ਮੰਗੇ ਸੀ 400 ਕਰੋੜ ਰੁਪਏ
ਦੱਸ ਦੇਈਏ ਕਿ 3 ਨਵੰਬਰ ਨੂੰ AFP News Agency ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 519 ਦਰਜ ਕੀਤਾ ਗਿਆ, ਜੋ ਪ੍ਰਦੂਸ਼ਣ ਦੇ ਮਾਮਲੇ ਵਿੱਚ ਪਹਿਲੇ ਨੰਬਰ 'ਤੇ ਹੈ। ਇਸ ਦੇ ਨਾਲ ਹੀ ਲਾਹੌਰ ਦਾ ਹਵਾ ਗੁਣਵੱਤਾ ਸੂਚਕ ਅੰਕ 283 ਦਰਜ ਕੀਤਾ ਗਿਆ, ਜਿਸ ਨਾਲ ਪਾਕਿਸਤਾਨ ਦਾ ਲਾਹੌਰ ਸ਼ਹਿਰ ਦੂਜੇ ਨੰਬਰ ’ਤੇ ਹੈ। ਇਸ ਤੋਂ ਇਲਾਵਾ ਕੋਲਕਾਤਾ ਦਾ ਹਵਾ ਗੁਣਵੱਤਾ ਸੂਚਕ ਅੰਕ 185, ਮੁੰਬਈ ਦਾ 173 ਦਰਜ ਕੀਤਾ ਗਿਆ ਹੈ। ਕੁਵੈਤ ਦਾ ਹਵਾ ਗੁਣਵੱਤਾ ਸੂਚਕ ਅੰਕ 165, ਡਾਕਾ ਦਾ 159, ਬਗਦਾਦ ਦਾ 158, ਜਕਾਰਤਾ ਦਾ 158, ਦੋਹਾ ਦਾ 153 ਅਤੇ ਚੀਨ ਦੇ ਵੁਹਾਗ ਦਾ 153 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਕਰਮਚਾਰੀਆਂ ਦਾ ਬੋਨਸ ਬਾਜ਼ਾਰ ’ਚ ਲਿਆਇਆ ਬਹਾਰ, ਦੀਵਾਲੀ 'ਤੇ ਹੋਵੇਗਾ 3.5 ਲੱਖ ਕਰੋੜ ਦਾ ਕਾਰੋਬਾਰ!
ਕੇਂਦਰ ਸਰਕਾਰ ਨੇ ਦਿੱਲੀ-ਐੱਨ. ਸੀ. ਆਰ. ’ਚ ਪ੍ਰਾਜੈਕਟਾਂ ਨਾਲ ਸਬੰਧਤ ਨਿਰਮਾਣ ਕਾਰਜ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਟਰੱਕਾਂ ਤੇ ਚਾਰ-ਪਹੀਆ ਕਮਰਸ਼ੀਅਲ ਵਾਹਨਾਂ ਦੇ ਰਾਸ਼ਟਰੀ ਰਾਜਧਾਨੀ ’ਚ ਦਾਖ਼ਲੇ ’ਤੇ ਐਤਵਾਰ ਨੂੰ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ। ਹੁਣ BS-3 ਅਤੇ BS-4 ਡੀਜ਼ਲ ਵਾਹਨ ਵੀ ਦਿੱਲੀ 'ਚ ਦਾਖਲ ਨਹੀਂ ਹੋ ਸਕਣਗੇ। ਇਸ ਨਾਲ 3 ਲੱਖ ਤੋਂ ਵੱਧ ਵਾਹਨ ਪ੍ਰਭਾਵਿਤ ਹੋਣਗੇ।
ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8