ਓਮੀਕ੍ਰੋਨ ਵੇਰੀਐਂਟ ਦੀ ਵੀ ਰਾਜਧਾਨੀ ਬਣ ਰਹੀ ਦਿੱਲੀ! ਮਿਲੇ 10 ਨਵੇਂ ਮਾਮਲੇ
Friday, Dec 17, 2021 - 02:21 PM (IST)
ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਦਿੱਲੀ ’ਚ ਓਮੀਕ੍ਰੋਨ ਦੇ 10 ਨਵੇਂ ਮਾਮਲੇ ਫਿਰ ਤੋਂ ਮਿਲੇ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਰਾਸ਼ਟਰੀ ਰਾਜਧਾਨੀ ’ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ 10 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਦੇ ਕੁੱਲ ਮਾਮਲੇ 20 ਹੋ ਗਏ ਹਨ। ਇਨ੍ਹਾਂ ’ਚੋਂ 10 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁਕੀ ਹੈ।
ਇਹ ਵੀ ਪੜ੍ਹੋ : ਹੁਣ ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 21 ਸਾਲ, ਕੈਬਨਿਟ ਵੱਲੋਂ ਤਜਵੀਜ਼ ਨੂੰ ਮਨਜ਼ੂਰੀ
ਜੈਨ ਨੇ ਦੱਸਿਆ ਕਿ ਜਿਨ੍ਹਾਂ 40 ਨਮੂਨਿਆਂ ਨੂੰ ਜ਼ੀਨੋਮ ਜਾਂਚ ਲਈ ਭੇਜਿਆ ਸੀ, ਉਨ੍ਹਾਂ ’ਚੋਂ 10 ’ਚ ਓਮੀਕ੍ਰੋਨ ਰੂਪ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਕਈ ਯਾਤਰੀ ਇੰਦਰਾ ਗਾਂਧੀ ਕੌਮਾਂਤਰੀ ਅੱਡੇ ’ਤੇ ਪਹੁੰਚਣ ’ਤੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾ ਰਹੇ ਹਨ। ਉੱਥੇ ਹੀ ਮੰਗਲਵਾਰ ਨੂੰ ਕਿਹਾ ਸੀ ਕਿ ਓਮੀਕ੍ਰੋਨ ਰੂਪ ਦੇ ਮਾਮਲੇ ਹਾਲੇ ਭਾਈਚਾਰਕ ਪੱਧਰ ’ਤੇ ਨਹੀਂ ਫ਼ੈਲੇ ਹਨ ਅਤੇ ਸਥਿਤੀ ਹਾਲੇ ਕੰਟਰੋਲ ’ਚ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ