ਦਿੱਲੀ ਨੂੰ ਕਿਹਾ ਜਾ ਰਿਹਾ ਹੈ ‘ਅਪਰਾਧ ਦੀ ਰਾਜਧਾਨੀ’ : ਕੇਜਰੀਵਾਲ
Saturday, Dec 14, 2024 - 06:32 PM (IST)
ਨਵੀਂ ਦਿੱਲੀ (ਏਜੰਸੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ’ਚ ਅਮਨ-ਕਾਨੂੰਨ ਦੀ ਵਿਗੜਦੀ ਹਾਲਤ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲਾ ਤੇਜ਼ ਕਰਦੇ ਹੋਏ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਇਸ ਮੁੱਦੇ ’ਤੇ ਚਰਚਾ ਕਰਨ ਲਈ ਇਕ ਮੀਟਿੰਗ ਕਰਨ ਦੀ ਸ਼ਨੀਵਾਰ ਬੇਨਤੀ ਕੀਤੀ। ਸਾਬਕਾ ਮੁੱਖ ਮੰਤਰੀ ਨੇ ਸ਼ਾਹ ਨੂੰ ਲਿਖੀ ਚਿੱਠੀ ’ਚ ਦਾਅਵਾ ਕੀਤਾ ਹੈ ਕਿ ਦਿੱਲੀ ਨੂੰ ਦੇਸ਼ ਦੀ ‘ਅਪਰਾਧ ਦੀ ਰਾਜਧਾਨੀ’ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਇਹ ਸਾਬਕਾ ਫੁੱਟਬਾਲ ਖਿਡਾਰੀ ਬਣਿਆ ਜਾਰਜੀਆ ਦਾ ਰਸ਼ਟਰਪਤੀ
ਉਨ੍ਹਾਂ ਕੁਝ ਦਿਨ ਪਹਿਲਾਂ ਕਈ ਸਕੂਲਾਂ ਤੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਦਾ ਹਵਾਲਾ ਦਿੱਤਾ। ਇਹ ਚਿੱਠੀ ਫਰਵਰੀ 2025 ’ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਖੀ ਗਈ ਹੈ। ਕੇਜਰੀਵਾਲ ਨੇ ਚਿੱਠੀ ’ਚ ਕਿਹਾ ਹੈ ਕਿ ਕਿੰਨੇ ਸ਼ਰਮ ਵਾਲੀ ਗੱਲ ਹੈ ਕਿ ਤੁਹਾਡੀ ਦੇਖ-ਰੇਖ ’ਚ ਸ਼ਾਨਦਾਰ ਵਿਰਸੇ ਵਾਲੀ ਦਿੱਲੀ ’ਚ ਕਾਨੂੰਨ ਵਿਵਸਥਾ ਫੇਲ ਹੋ ਗਈ ਹੈ। ਇਸ ਨੂੰ ਹੁਣ ‘ਰੇਪ ਕੈਪੀਟਲ’, ‘ਗੈਂਗਸਟਰ ਕੈਪੀਟਲ’ ਤੇ ‘ਡਰੱਗ ਕੈਪੀਟਲ’ ਵਰਗੇ ਨਾਵਾਂ ਨਾਲ ਜਾਣਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8