ਹਰਿਆਣਾ ''ਚ ਪਾਣੀ ਦੀ ਕਿੱਲਤ ਦੇ ਬਾਵਜੂਦ ਦਿੱਲੀ ਨੂੰ ਮਿਲ ਰਿਹਾ ਉਸ ਦੇ ਹਿੱਸੇ ਦਾ ਪੂਰਾ ਪਾਣੀ : ਮਨੋਹਰ ਖੱਟੜ

Saturday, May 21, 2022 - 10:51 AM (IST)

ਚੰਡੀਗੜ੍ਹ (ਵਾਰਤਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਦਿੱਲੀ ਨੂੰ ਉਸ ਦੇ ਹੱਕ ਦਾ 1049 ਕਿਊਸਿਕ ਪੂਰਾ ਪਾਣੀ ਦਿੱਤਾ ਜਾ ਰਿਹਾ ਹੈ। ਮਨੋਹਰ ਖੱਟੜ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਹਰਿਆਣਾ ਖੁਦ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ ਪਰ ਇਸ ਦੇ ਬਾਵਜੂਦ ਦਿੱਲੀ ਨੂੰ ਉਸ ਦੇ ਹਿੱਸੇ ਦਾ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ ਅਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ ਤਾਂ ਇਹ ਸਾਬਤ ਹੋਇਆ ਹੈ ਕਿ ਹਰਿਆਣਾ ਦੇ ਮੂਨਕ ਹੈੱਡਵਰਕਸ ਤੋਂ ਦਿੱਲੀ ਨੂੰ ਉਸ ਦੇ ਹਿੱਸੇ ਦੇ 719 ਕਿਊਸਿਕ ਦੇ ਮੁਕਾਬਲੇ 1049 ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ ਪਰ ਦਿੱਲੀ ਸਰਕਾਰ ਗਲਤ ਬਿਆਨਬਾਜ਼ੀ ਕਰਕੇ ਮਾੜੀ ਰਾਜਨੀਤੀ ਕਰ ਰਿਹਾ ਹੈ, ਜੋ ਕਿ ਮੰਦਭਾਗਾ ਹੈ।

ਇਹ ਵੀ ਪੜ੍ਹੋ : ਬਰੂਹਾਂ 'ਤੇ ਢੁਕਣ ਵਾਲੀ ਸੀ ਬਰਾਤ, ਅਚਾਨਕ ਮਿਲੀ ਲਾੜੀ ਦੀ ਮੌਤ ਦੀ ਖ਼ਬਰ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਮੁੱਦਿਆਂ 'ਤੇ ਰਾਜਨੀਤੀ ਕਰਨ ਦੀ ਬਜਾਏ, ਦਿੱਲੀ ਸਰਕਾਰ ਨੂੰ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਹਰਿਆਣਾ ਦੇ ਜਾਇਜ਼ ਹਿੱਸੇ ਦਾ ਪਾਣੀ ਦੇਣ ਲਈ ਮਨਾਉਣਾ ਚਾਹੀਦਾ। ਜਿਸ ਦਿਨ ਪੰਜਾਬ, ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪੂਰਾ ਪਾਣੀ ਦੇ ਦੇਵੇਗਾ, ਉਦੋਂ ਦਿੱਲੀ ਨੂੰ ਹੋਰ ਵੱਧ ਪਾਣੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪੀਣ ਵਾਲੇ ਪਾਣੀ ਦੀ ਲੋੜ ਨੂੰ ਪੂਰਾ ਕਰਨਾ ਇਕੱਲੇ ਹਰਿਆਣਾ ਦੀ ਜ਼ਿੰਮੇਵਾਰੀ ਨਹੀਂ ਹੈ। ਉਹ ਜਲ ਪ੍ਰਬੰਧਨ ਯੋਜਨਾਵਾਂ ਬਣਾਉਣ ਲਈ ਵੀ ਕੰਮ ਕਰ ਸਕਦੀ ਹੈ। ਖੱਟੜ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਸੂਬੇ 'ਚ 1800 ਮੈਗਾਵਾਟ ਤੱਕ ਬਿਜਲੀ ਦੀ ਘੱਟ ਚਲ ਰਹੀ ਸੀ। ਮੌਜੂਦਾ ਸਮੇਂ ਬਿਜਲੀ ਦੀ ਮੰਗ ਬੀਤੇ ਸਾਲ ਦੀ ਤੁਲਨਾ 'ਚ 700 ਤੋਂ 800 ਲੱਖ ਯੂਨਿਟ ਵੱਧ ਹੈ। ਇਸ ਵੇਲੇ ਸੂਬੇ ਦੀ ਵੱਧ ਤੋਂ ਵੱਧ ਮੰਗ 9874 ਮੈਗਾਵਾਟ ਹੋ ਗਈ ਹੈ ਜਦਕਿ ਬਿਜਲੀ ਸਪਲਾਈ ਵੀ 9874 ਮੈਗਾਵਾਟ ਹੈ। 16 ਮਈ ਤੋਂ ਅਸੀਂ ਖਪਤ ਦੇ ਬਰਾਬਰ ਬਿਜਲੀ ਸਪਲਾਈ ਕਰਨ ਵਿਚ ਸਫ਼ਲ ਰਹੇ ਹਾਂ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News