ਦਿੱਲੀ ਜਲ ਬੋਰਡ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ED ਨੇ 16 ਟਿਕਾਣਿਆਂ ’ਤੇ ਮਾਰੇ ਛਾਪੇ

Wednesday, Jul 26, 2023 - 10:37 AM (IST)

ਦਿੱਲੀ ਜਲ ਬੋਰਡ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ED ਨੇ 16 ਟਿਕਾਣਿਆਂ ’ਤੇ ਮਾਰੇ ਛਾਪੇ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਜਲ ਬੋਰਡ (ਡੀ.ਜੇ.ਬੀ.) ਵਿਚ ਕਥਿਤ ਬੇਨਿਯਮੀਆਂ ਅਤੇ ਫੰਡਾਂ ਦੀ ਹੇਰਾ-ਫੇਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਸਬੰਧੀ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ. ਐੱਮ. ਐਲ. ਏ.) ਦੀਆਂ ਵਿਵਸਥਾਵਾਂ ਦੇ ਤਹਿਤ ਕੀਤੀ ਜਾ ਰਹੀ ਜਾਂਚ ਦੇ ਸਬੰਧ ਵਿਚ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਖੇਤਰ, ਕੇਰਲ ਅਤੇ ਤਾਮਿਲਨਾਡੂ ਵਿਚ 16 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। 

ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਛਾਪੇਮਾਰੀ ਦੌਰਾਨ ਕੁਝ ਦਸਤਾਵੇਜ਼ ਅਤੇ ਰਿਕਾਰਡ ਜ਼ਬਤ ਕੀਤੇ ਹਨ। ਦੱਸਿਆ ਜਾਂਦਾ ਹੈ ਕਿ ਈ. ਡੀ. ਦੀ ਜਾਂਚ ਡੀ. ਜੇ. ਬੀ. ਤੋਂ 20 ਕਰੋੜ ਰੁਪਏ ਦੇ ਕਥਿਤ ਗਬਨ ਮਾਮਲੇ ’ਚ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਬਰਾਂਚ ਵੱਲੋਂ ਨਵੰਬਰ 2022 ਵਿਚ ਦਰਜ ਕੀਤੀ ਇਕ ਐੱਫ.ਆਈ.ਆਰ. ’ਤੇ ਆਧਾਰਿਤ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News