ਜਲ ਬੋਰਡ 'ਚ 760 ਅਹੁਦਿਆਂ 'ਤੇ ਨਿਕਲੀ ਭਰਤੀ, 12ਵੀਂ ਪਾਸ ਉਮੀਦਵਾਰ ਕਰਨ ਅਪਲਾਈ
Sunday, Apr 07, 2024 - 11:30 AM (IST)
ਨਵੀਂ ਦਿੱਲੀ- ਦਿੱਲੀ ਜਲ ਬੋਰਡ ਵਲੋਂ ਜੂਨੀਅਰ ਸਹਾਇਕ ਦੇ ਅਹੁਦਿਆਂ ਲਈ ਭਰਤੀ ਕੀਤੀ ਜਾ ਰਹੀ ਹੈ। ਜਿਸ ਲਈ ਅਧਿਕਾਰਤ ਵੈੱਬਸਾਈਟ https://udd.delhi.gov.in/ 'ਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਦਿੱਲੀ ਜਲ ਬੋਰਡ ਵਿਚ ਗਰੁੱਪ-ਸੀ ਕੈਟੇਗਰੀ ਦੇ ਤਹਿਤ ਜੂਨੀਅਰ ਸਹਾਇਕ ਦੇ ਅਹੁਦੇ 'ਤੇ 760 ਆਸਾਮੀਆਂ ਭਰੀਆਂ ਜਾਣਗੀਆਂ।
ਵਿਦਿਅਕ ਯੋਗਤਾ
ਦਿੱਲੀ ਜਲ ਬੋਰਡ ਵਿਚ ਜੂਨੀਅਰ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀ ਲਈ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਕੀਤੀ ਹੋਣੀ ਜ਼ਰੂਰੀ ਹੈ।
ਟਾਈਪਿੰਗ ਸਪੀਡ: ਕੰਪਿਊਟਰ 'ਤੇ ਟਾਈਪਿੰਗ ਸਪੀਡ ਅੰਗਰੇਜ਼ੀ ਵਿਚ 35 ਸ਼ਬਦ ਪ੍ਰਤੀ ਮਿੰਟ ਅਤੇ ਹਿੰਦੀ ਵਿਚ 30 ਸ਼ਬਦ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ।
ਉਮਰ ਹੱਦ
ਦਿੱਲੀ ਜਲ ਬੋਰਡ ਵਿਚ ਜੂਨੀਅਰ ਅਸਿਸਟੈਂਟ ਭਰਤੀ ਲਈ ਉਮਰ ਹੱਦ 18 ਤੋਂ 25 ਸਾਲ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਉਪਰਲੀ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਦਿੱਲੀ ਜਲ ਬੋਰਡ ਵਿੱਚ ਜੂਨੀਅਰ ਅਸਿਸਟੈਂਟ ਦੇ ਅਹੁਦਿਆਂ ਲਈ ਚੋਣ ਲਿਖਤੀ ਪ੍ਰੀਖਿਆ, ਟਾਈਪਿੰਗ ਟੈਸਟ, ਦਸਤਾਵੇਜ਼ ਤਸਦੀਕ ਅਤੇ ਮੈਡੀਕਲ ਜਾਂਚ ਦੇ ਆਧਾਰ 'ਤੇ ਕੀਤੀ ਜਾਵੇਗੀ। ਛੋਟ ਦਾ ਲਾਭ ਦਿੱਤਾ ਜਾਵੇਗਾ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।