ਫਾਇਲ LG ਕੋਲ ਭੇਜਣ ਦੀ ਜ਼ਰੂਰਤ ਨਹੀਂ: ਮਨੀਸ਼ ਸਿਸੋਦੀਆ
Wednesday, Jul 04, 2018 - 12:46 PM (IST)

ਨਵੀਂ ਦਿੱਲੀ— ਦਿੱਲੀ ਸਰਕਾਰ ਅਤੇ ਐੱਲ.ਜੀ ਵਿਚਕਾਰ ਲੰਬੇ ਸਮੇਂ ਤੋਂ ਚੱਲ ਆ ਰਹੀ ਲੜਾਈ 'ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਨੇ ਸੁਣਵਾਈ ਕਰਦੇ ਹੋਏ ਸਾਫ ਕਰ ਦਿੱਤਾ ਹੈ ਕਿ ਦਿੱਲੀ ਦਾ ਬੌਸ ਕੋਈ ਨਹੀਂ ਹੋਵੇਗਾ ਸਗੋਂ ਐੱਲ.ਜੀ ਅਤੇ ਕੇਜਰੀਵਾਲ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਫੈਸਲੇ ਦੇ ਬਾਅਦ ਦਿੱਲੀ ਸਰਕਾਰ ਵੱਲੋਂ ਉਪ-ਮੁੱਖਮੰਤਰੀ ਮਨੀਸ਼ ਸਿਸੋਦੀਆ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਮਨੀਸ਼ ਸਿਸੋਦੀਆ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ 'ਚ ਕਹਿ ਦਿੱਤਾ ਹੈ ਕਿ ਚੁਣੀ ਹੋਈ ਸਰਕਾਰ ਨੂੰ ਕੰਮ ਕਰਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੋਰਟ ਨੇ ਦਿੱਲੀ ਦੀ ਜਨਤਾ ਅਤੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਦੱਸਿਆ ਹੈ। ਹੁਣ ਐੱਲ.ਜੀ ਦੀ ਮਨਮਾਨੀ ਨਹੀਂ ਚੱਲੇਗੀ। ਉਪ-ਮੁੱਖਮੰਤਰੀ ਨੇ ਕਿਹਾ ਕਿ ਹੁਣ ਸਾਨੂੰ ਆਪਣੀ ਫਾਇਲਸ ਐੱਲ.ਜੀ ਕੋਲ ਭੇਜਣ ਦੀ ਜ਼ਰੂਰਤ ਨਹੀਂ ਹੈ। ਸਰਵਿਸ ਮੈਟਰਸ ਦਿੱਲੀ ਸਰਕਾਰ ਕੋਲ ਹੈ। ਹੁਣ ਟ੍ਰਾਂਸਫਰ ਅਤੇ ਪੋਸਟਿੰਗ 'ਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਪਣੇ ਅਤੇ ਦਿੱਲੀ ਦੀ ਜਨਤਾ ਦੀ ਜਿੱਤ ਦੱਸਿਆ ਹੈ।
Its a landmark judgement by Supreme Court. Now Delhi Govt will not have to send their files to LG for approval, now work will not be stalled. I thank the SC, its a big win for democracy Manish Sisodia,Delhi Deputy Chief Minister pic.twitter.com/U2Pa3jDkSz
— ANI (@ANI) July 4, 2018