CM ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਵਿਧਾਨ ਸਭਾ ਦੀ ਬੈਠਕ ਰੱਦ

Friday, Mar 22, 2024 - 05:03 PM (IST)

CM ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਵਿਧਾਨ ਸਭਾ ਦੀ ਬੈਠਕ ਰੱਦ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਰੱਦ ਕਰ ਦਿੱਤੀ ਹੈ। ਹੁਣ ਵਿਧਾਨ ਸਭਾ ਦੀ ਮੀਟਿੰਗ 27 ਮਾਰਚ ਨੂੰ ਸਵੇਰੇ 11 ਵਜੇ ਹੋਵੇਗੀ।  'ਆਪ' ਦੇ ਰਾਸ਼ਟਰੀ ਕਨਵੀਨਰ ਕਾਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਡਿਪਟੀ ਸਕੱਤਰ ਨੇ ਕਿਹਾ ਕਿ ਮਾਣਯੋਗ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਣਯੋਗ ਸਪੀਕਰ ਨੇ ਅੱਜ ਭਾਵ 22 ਮਾਰਚ 2024 ਨੂੰ ਹੋਣ ਵਾਲੀ ਸਦਨ ਦੀ ਮੀਟਿੰਗ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।

PunjabKesari

ਜ਼ਿਕਰਯੋਗ ਹੈ ਕਿ ਈ. ਡੀ. ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਵਿਸਤ੍ਰਿਤ ਰਿਮਾਂਡ ਨੋਟ ਤਿਆਰ ਕਰਨ 'ਚ ਰੁੱਝੀ ਹੋਈ ਹੈ। ਸਾਊਥ ਲਾਬੀ ਵੱਲੋਂ 100 ਕਰੋੜ ਰੁਪਏ ਦੀ ਕਿਕਬੈਕ ਨੂੰ ਲੈ ਕੇ ਈ. ਡੀ. ਲਗਾਤਾਰ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਮੁਤਾਬਕ ਰਿਮਾਂਡ ਨੋਟ 'ਚ ਸ਼ਰਾਬ ਘੁਟਾਲੇ 'ਚ ਅਰਵਿੰਦ ਕੇਜਰੀਵਾਲ ਦੀ ਭੂਮਿਕਾ ਬਾਰੇ ਲਿਖਿਆ ਗਿਆ ਹੈ। ਈ. ਡੀ. ਅਰਵਿੰਦ ਕੇਜਰੀਵਾਲ ਨੂੰ ਹਿਰਾਸਤ ਵਿੱਚ ਰੱਖਣ ਲਈ ਅਦਾਲਤ ਤੋਂ ਜ਼ਿਆਦਾ ਦਿਨ ਲੈਣ ਦੀ ਕੋਸ਼ਿਸ਼ ਕਰੇਗੀ। ਈ. ਡੀ. ਅਧਿਕਾਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੇ ਹਨ। 

ਇਹ ਵੀ ਪੜ੍ਹੋ: ਆਬਕਾਰੀ ਨੀਤੀ: BRS ਨੇਤਾ ਕੇ. ਕਵਿਤਾ ਨੂੰ ਸੁਪਰੀਮ ਕੋਰਟ ਨੇ ਨੋਟਿਸ ਕੀਤਾ ਜਾਰੀ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈ. ਡੀ. ਨੇ ਵੀਰਵਾਰ ਰਾਤ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਉਨ੍ਹਾਂ ਦੇ ਘਰ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਪਰ ਇਸ ਦੌਰਾਨ ਉਹ ਲਗਾਤਾਰ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕਰਦੇ ਨਜ਼ਰ ਆਏ। ਬੀਤੀ ਰਾਤ ਹੋਈ ਪੁੱਛਗਿੱਛ ਵਿੱਚ ਉਨ੍ਹਾਂ ਨੇ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ। ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਬੀਤੀ ਰਾਤ ਤੋਂ ਬਾਅਦ ਵੀ ਪੁੱਛਗਿੱਛ 'ਚ ਸਹਿਯੋਗ ਨਹੀਂ ਕਰ ਰਹੇ ਹਨ। ਕੇਜਰੀਵਾਲ ਲਗਾਤਾਰ ਈ. ਡੀ. ਅਧਿਕਾਰੀਆਂ ਨੂੰ ਕਹਿ ਰਹੇ ਸਨ ਕਿ ਉਨ੍ਹਾਂ 'ਤੇ ਬਿਲਕੁਲ ਗਲਤ ਦੋਸ਼ ਲਗਾਏ ਜਾ ਰਹੇ ਹਨ ਅਤੇ ਉਹ ਉਨ੍ਹਾਂ ਦੇ ਹੱਕ ਵਿੱਚ ਨਹੀਂ ਹਨ। ਇਸ ਤੋਂ ਇਲਾਵਾ 'ਆਪ' ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜੋਕਿ ਬਿਲਕੁਲ ਗਲਤ ਹੈ।

ਇਹ ਵੀ ਪੜ੍ਹੋ: CM ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਮਾਲਵਿੰਦਰ ਕੰਗ, ਕਿਹਾ-ਦੇਸ਼ 'ਚ ਲੋਕਤੰਤਰ ਦਾ ਕਤਲ ਹੋਇਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News