ਅਰੁੰਧਤੀ ਰਾਏ ਤੇ ਕਸ਼ਮੀਰੀ ਪ੍ਰੋਫੈਸਰ ''ਤੇ ਚੱਲੇਗਾ ਮੁਕੱਦਮਾ, ਦਿੱਲੀ ਦੇ LG ਨੇ ਦਿੱਤੀ ਮਨਜ਼ੂਰੀ

10/11/2023 3:36:09 PM

ਨਵੀਂ ਦਿੱਲੀ- ਦਿੱਲੀ ਦੇ ਉਪਰਾਜਪਾਲ ਵੀ.ਕੇ. ਸਕਸੈਨਾ ਨੇ ਭੜਕਾਊ ਭਾਸ਼ਣਾਂ ਨਾਲ ਸੰਬੰਧਿਤ 2010 ਦੇ ਇਕ ਮਾਮਲੇ 'ਚ ਲੇਖਿਕਾ ਅਰੁੰਧਤੀ ਰਾਏ ਅਤੇ ਇਕ ਸਾਬਕਾ ਕਸ਼ਮੀਰੀ ਪ੍ਰੋਫੈਸਰ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਏ ਅਤੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਖਿਲਾਫ ਐੱਫ.ਆਈ.ਆਰ. ਮੈਟਰੋਪੋਲੀਟਨ ਮੈਜਿਸਟ੍ਰੇਟ, ਨਹੀਂ ਦਿੱਲੀ ਦੀ ਅਦਾਲਤ ਦੇ ਆਦੇਸ਼ ਤੋਂ ਬਾਅਦ ਦਰਜ ਕੀਤੀ ਸੀ। ਰਾਜ ਨਿਵਾਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਪਰਾਜਪਾਲ ਵੀ.ਕੇ. ਸਕਸੈਨਾ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਹੋਏ ਇਕ ਜਨਤਕ ਪ੍ਰੋਗਰਾਮ 'ਚ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ 'ਚ ਅੰਤਰਰਾਸ਼ਟਰੀ ਕਾਨੂੰਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਹੁਸੈਨ ਦੇ ਭਾਸ਼ਣਾਂ ਲਈ ਉਨ੍ਹਾਂ ਖਿਲਾਫ ਸੀ.ਆਰ.ਪੀ.ਸੀ. ਦੀ ਧਾਰਾ 153 ਏ (ਧਰਮ, ਜਾਤੀ, ਜਨਮ ਸਥਾਨ, ਨਿਵਾਸ, ਭਾਸ਼ਾ, ਆਦਿ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ 'ਚ ਦੁਸ਼ਮਣੀ ਨੂੰ ਉਤਸ਼ਾਹ ਦੇਣਾ), 153ਬੀ (ਰਾਸ਼ਟਰੀ-ਅਖੰਡਤਾ 'ਤੇ ਪ੍ਰਤੀਕੂਲ ਪ੍ਰਭਾਵ ਪਾਉਣ ਵਾਲੇ ਦੋਸ਼, ਦਾਅਵੇ) ਅਤੇ 505 (ਸ਼ਰਾਰਤਪੂਰਣ ਬਿਆਨ) ਤਹਿਤ ਮਾਮਲਾ ਬਣਦਾ ਹੈ।

ਸੀ.ਆਰ.ਪੀ.ਸੀ. ਦੀ ਧਾਰਾ 196(1) ਤਹਿਤ, ਕੁਝ ਅਪਰਾਧਾਂ ਜਿਵੇਂ ਨਫਰਤ ਫੈਲਾਉਣ ਵਾਲੇ ਭਾਸ਼ਣ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਘ੍ਰਿਣਾ ਅਪਰਾਧ, ਰਾਜਦ੍ਰੋਹ, ਸੂਬੇ ਦੇ ਖਿਲਾਫ ਜੰਗ ਛੇਡਣ, ਦੂਜਿਆਂ ਵਿਚਕਾਰ ਦੁਸ਼ਮਣੀ ਵਧਾਉਣਾ ਆਦਿ ਮਾਮਲਿਆਂ 'ਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਤੋਂ ਜਾਇਜ਼ ਪ੍ਰਵਾਨਗੀ ਲਈ ਜਾਂਦੀ ਹੈ। ਦੋ ਹੋਰ ਦੋਸ਼ੀਆਂ- ਕਸ਼ਮੀਰੀ ਵੱਖਵਾਦੀ ਨੇਤਾ ਸੈਯਦ ਅਲੀ ਸ਼ਾਹ ਗਿਲਾਨੀ ਅਤੇ ਦਿੱਲੀ ਯੂਨੀਵਰਸਿਟੀ ਦੇ ਲੈਕਚਰਾਰ ਸੈਯਦ ਅਬਦੁਲ ਰਹਿਮਾਨ ਗਿਲਾਨੀ ਦੀ ਮਾਮਲੇ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਨੂੰ ਤਕਨੀਕੀ ਆਧਾਰ 'ਤੇ ਸੰਸਦ ਹਮਲੇ ਦੇ ਮਾਮਲੇ 'ਚ ਹਾਈ ਕੋਰਟ ਨੇ ਬਰੀ ਕਰ ਦਿੱਤਾ ਸੀ। 

Rakesh

This news is Content Editor Rakesh