ਦਿੱਲੀ ਦੇ ਉੱਪ ਰਾਜਪਾਲ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਜ਼ਟ ਨੋਟੀਫਿਕੇਸ਼ਨ

Friday, Jan 10, 2025 - 05:51 PM (IST)

ਦਿੱਲੀ ਦੇ ਉੱਪ ਰਾਜਪਾਲ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਜ਼ਟ ਨੋਟੀਫਿਕੇਸ਼ਨ

ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੀ ਸਿਫਾਰਸ਼ ਤੋਂ ਬਾਅਦ ਰਾਸ਼ਟਰੀ ਰਾਜਧਾਨੀ 'ਚ ਵਿਧਾਨ ਸਭਾ ਚੋਣਾਂ ਲਈ ਇਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ। 10 ਜਨਵਰੀ ਨੂੰ ਜਾਰੀ ਇਸ ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਜਨ ਪ੍ਰਤੀਨਿਧਤਾ ਐਕਟ, 1951 ਦੇ ਤਹਿਤ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,"ਚੋਣ ਕਮਿਸ਼ਨ ਦੀ ਸਿਫ਼ਾਰਿਸ਼ ਦੇ ਅਨੁਸਾਰ, ਦਿੱਲੀ ਦੇ ਉਪ ਰਾਜਪਾਲ ਰਾਸ਼ਟਰੀ ਰਾਜਧਾਨੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਵਿਧਾਨ ਸਭਾ ਦੇ ਮੈਂਬਰਾਂ ਦੀ ਚੋਣ ਦਾ ਸੱਦਾ ਦਿੰਦੇ ਹਨ।"

ਇਹ ਵੀ ਪੜ੍ਹੋ : HMPV ਵਾਇਰਸ ਤੋਂ ਬਾਅਦ ਫੈਲੀ ਇਕ ਹੋਰ ਬੀਮਾਰੀ, ਅਚਾਨਕ ਗੰਜੇ ਹੋ ਰਹੇ ਲੋਕ

ਨੋਟੀਫਿਕੇਸ਼ਨ ਅਨੁਸਾਰ, ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 17 ਜਨਵਰੀ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਜਨਵਰੀ ਨੂੰ ਹੋਵੇਗੀ। ਨਾਮਜ਼ਦਗੀ ਪੱਤਰ 20 ਜਨਵਰੀ ਤੱਕ ਵਾਪਸ ਲਏ ਜਾ ਸਕਦੇ ਹਨ। ਨੋਟੀਫਿਕੇਸ਼ਨ ਅਨੁਸਾਰ ਦਿੱਲੀ 'ਚ 5 ਫਰਵਰੀ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਚੋਣ ਪ੍ਰਕਿਰਿਆ 10 ਫਰਵਰੀ ਨੂੰ ਖ਼ਤਮ ਹੋ ਜਾਵੇਗੀ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਮੌਜੂਦਾ ਵਿਧਾਨ ਸਭਾ 23 ਫਰਵਰੀ ਨੂੰ ਭੰਗ ਹੋਵੇਗੀ ਅਤੇ ਫਿਰ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਪੱਕਾ ਹੋਵੇਗਾ। 7 ਜਨਵਰੀ ਨੂੰ ਚੋਣ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ 9ਵੀਂ ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਹੋਣਗੀਆਂ। ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 5 ਫਰਵਰੀ ਨੂੰ ਇਕ ਹੀ ਪੜਾਅ 'ਚ ਵੋਟਿੰਗ ਹੋਵੇਗੀ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News