ਦਿੱਲੀ ਸ਼ਰਾਬ ਨੀਤੀ ਮਾਮਲਾ: ਹਾਈਕੋਰਟ ''ਤੋਂ ਝਟਕੇ ਮਗਰੋਂ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ
Sunday, Mar 15, 2026 - 08:15 PM (IST)
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਆਬਕਾਰੀ ਨੀਤੀ ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਨੂੰ ਬਦਲਣ ਦੀ ਉਨ੍ਹਾਂ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ ਸੀ। ਕੇਜਰੀਵਾਲ ਨੇ ਸੰਵਿਧਾਨ ਦੀ ਧਾਰਾ 32 ਤਹਿਤ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਦੇ ਫੈਸਲੇ ਨੂੰ ਉਲਟਾਉਣ ਦੀ ਮੰਗ ਕੀਤੀ ਹੈ।
ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਨੇ ਇਕ ਪੱਤਰ ਰਾਹੀਂ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਜਸਟਿਸ ਸਵਰਨਾ ਕਾਂਤਾ ਸ਼ਰਮਾ ਦੇ ਬੈਂਚ ਤੋਂ ਨਿਰਪੱਖ ਸੁਣਵਾਈ ਦੀ ਉਮੀਦ ਨਹੀਂ ਹੈ। ਉਨ੍ਹਾਂ ਨੇ ਆਪਣੇ ਖਦਸ਼ੇ ਦੇ ਪਿੱਛੇ ਜਸਟਿਸ ਸ਼ਰਮਾ ਵੱਲੋਂ 9 ਮਾਰਚ ਨੂੰ ਦਿੱਤੇ ਗਏ ਉਸ ਹੁਕਮ ਦਾ ਹਵਾਲਾ ਦਿੱਤਾ, ਜਿਸ 'ਚ ਸੀਬੀਆਈ (CBI) ਨੂੰ ਅੰਤਰਿਮ ਰਾਹਤ ਦਿੱਤੀ ਗਈ ਸੀ ਅਤੇ ਜਾਂਚ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਗਈ ਸੀ। ਕੇਜਰੀਵਾਲ ਵੱਲੋਂ ਇਹ ਵੀ ਕਿਹਾ ਗਿਆ ਕਿ ਜਸਟਿਸ ਸ਼ਰਮਾ ਦੇ ਪਿਛਲੇ ਕੁਝ ਫੈਸਲਿਆਂ ਦੀ ਸੁਪਰੀਮ ਕੋਰਟ ਵੱਲੋਂ ਵੀ ਆਲੋਚਨਾ ਕੀਤੀ ਜਾ ਚੁੱਕੀ ਹੈ।
Excise Policy Case | AAP National Convenor Arvind Kejriwal has now approached the Supreme Court with an appeal to change the High Court judge. AAP leader Manish Sisodia has also approached the Supreme Court in connection with the High Court summons case. He challenged the High…
— ANI (@ANI) March 15, 2026
ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਕੀ ਕਿਹਾ?
ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਕੇਜਰੀਵਾਲ ਦੀ ਬੈਂਚ ਬਦਲਣ ਦੀ ਬੇਨਤੀ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਇਹ ਕੇਸ ਮੌਜੂਦਾ ਰੋਸਟਰ ਦੇ ਅਨੁਸਾਰ ਹੀ ਜਸਟਿਸ ਸ਼ਰਮਾ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੇਸ ਤੋਂ ਲਾਂਭੇ ਹੋਣ (Recusal) ਦਾ ਫੈਸਲਾ ਸਬੰਧਤ ਜੱਜ ਵੱਲੋਂ ਹੀ ਲਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਤਬਦੀਲੀ ਲਈ ਕੋਈ ਠੋਸ ਆਧਾਰ ਨਹੀਂ ਮਿਲਿਆ।
ਕੀ ਹੈ ਪੂਰਾ ਮਾਮਲਾ?
ਇਹ ਸਾਰਾ ਵਿਵਾਦ 27 ਫਰਵਰੀ 2026 ਨੂੰ ਹੇਠਲੀ ਅਦਾਲਤ ਦੇ ਉਸ ਹੁਕਮ ਤੋਂ ਸ਼ੁਰੂ ਹੋਇਆ ਸੀ, ਜਿਸ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਾਂ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਦੋਸ਼ਮੁਕਤ (Discharge) ਕਰ ਦਿੱਤਾ ਗਿਆ ਸੀ। ਇਸ ਫੈਸਲੇ ਦੇ ਖਿਲਾਫ ਸੀਬੀਆਈ ਨੇ ਹਾਈ ਕੋਰਟ 'ਚ ਇੱਕ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਜਸਟਿਸ ਸ਼ਰਮਾ ਦੇ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਹੁਣ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਜਿੱਥੇ ਬੈਂਚ ਬਦਲਣ ਦੀ ਮੰਗ ਕੀਤੀ ਹੈ, ਉੱਥੇ ਹੀ ਜਸਟਿਸ ਸ਼ਰਮਾ ਦੇ 9 ਮਾਰਚ ਦੇ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
