DSGMC ਮੁੜ ਸੇਵਾ ਲਈ ਅੱਗੇ ਆਈ, ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਘਰਾਂ ਤੱਕ ਪਹੁੰਚਾ ਰਹੀ ਲੰਗਰ

04/21/2021 3:58:01 PM

ਨਵੀਂ ਦਿੱਲੀ— ਦਿੱਲੀ ਵਿਚ ਕੋਵਿਡ-19 ਦੇ ਵੱਧਦੇ ਕੇਸਾਂ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਨੇ ਆਪਣੀ ਲੰਗਰ ਸੇਵਾ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਵਾਰ ਉਨ੍ਹਾਂ ਪਰਿਵਾਰਾਂ ਤੱਕ ਵੀ ਲੰਗਰ ਪਹੁੰਚਾਇਆ ਜਾ ਰਿਹਾ ਹੈ, ਜੋ ਕਿ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਆਪਣੇ ਲਈ ਭੋਜਨ ਨਹੀਂ ਬਣਾ ਸਕਦੇ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਦਿੱਲੀ ’ਚ ਕੋਰੋਨਾ ਦਾ ਕਹਿਰ, DSGMC ਦੀਆਂ ਚੋਣਾਂ ਮੁਲਤਵੀ

PunjabKesari

ਡੀ. ਐੱਸ. ਜੀ. ਐੱਮ. ਸੀ. ਨੇ ਮੰਗਲਵਾਰ ਤੋਂ ਲੰਗਰ ਦੀ ‘ਘਰ ਪਹੁੰਚ ਸੇਵਾ’ ਸ਼ੁਰੂ ਕਰ ਦਿੱਤੀ ਹੈ। ਦਿੱਲੀ ਕਮੇਟੀ ਨੇ ਇਸ ਬਾਬਤ ਨੰਬਰ ਵੀ ਜਾਰੀ ਕੀਤੇ ਹਨ, ਜਿਨ੍ਹਾਂ ’ਤੇ ਫੋਨ ਕਰ ਕੇ ਲੋਕ ਘਰਾਂ ਤੱਕ ਖਾਣਾ ਮੰਗਵਾ ਸਕਦੇ ਹਨ।

ਇਹ ਵੀ ਪੜ੍ਹੋ: ਕੋਵਿਡ-19: ਦਿੱਲੀ ਇਕ ਹਫ਼ਤੇ ਲਈ ‘ਬੰਦ’, ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਇਹ ਖ਼ਾਸ ਅਪੀਲ

PunjabKesari

ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਅਸੀਂ ਉਨ੍ਹਾਂ ਪਰਿਵਾਰਾਂ ਨੂੰ ਖਾਣਾ ਪਹੁੰਚਾ ਰਹੇ ਹਾਂ, ਜਿਨ੍ਹਾਂ ’ਚ ਕੋਵਿਡ-19 ਮਰੀਜ਼ ਹਨ ਅਤੇ ਆਪਣੇ ਲਈ ਭੋਜਨ ਨਹੀਂ ਪਕਾ ਸਕਦੇ। ਅਜਿਹੇ ਪਰਿਵਾਰਾਂ ਲਈ ਪੋਸ਼ਕ ਅਤੇ ਸੁਆਦੀ ਭੋਜਨ ਪੈਕ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ

PunjabKesari

ਸਾਡੀ ਟੀਮ ਪੀ. ਪੀ. ਈ. ਕਿੱਟ ਪਹਿਨ ਕੇ ਭੋਜਨ ਦੇ ਪੈਕਟ ਪਹੁੰਚਾ ਰਹੀ ਹੈ। ਸਿਰਸਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ’ਚ 20,000 ਲੋਕਾਂ ਦਾ ਲੰਗਰ ਰੋਜ਼ ਬਣ ਕੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਜੇਕਰ ਮੰਗ ਵਧੇਗੀ ਤਾਂ ਸਾਡੇ ਵਲੋਂ ਲੰਗਰ ਦੀ ਸੇਵਾ ਵੀ ਵਧਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪਹਿਲੀ ਵਿਦੇਸ਼ੀ ਵੈਕਸੀਨ ‘ਸਪੂਤਨਿਕ-ਵੀ’ ਦੀ ਵਰਤੋਂ ਲਈ ਤਿਆਰ ਭਾਰਤ, ਜਾਣੋ ਇਸ ਨਾਲ ਜੁੜੇ ਹਰ ਸਵਾਲ ਦਾ ਜਵਾਬ

PunjabKesari

ਦਿੱਲੀ ਕਮੇਟੀ ਇਸ ਤਰ੍ਹਾਂ ਦੀ ਹੋਮ ਡਿਲਿਵਰੀ ਤੋਂ ਇਲਾਵਾ ਪ੍ਰਵਾਸੀ ਮਜ਼ਦੂਰਾਂ ਸਮੇਤ ਗਰੀਬ ਪਰਿਵਾਰਾਂ ਨੂੰ ਵੀ ਲੰਗਰ ਪਹੁੰਚਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 1 ਲੱਖ ਹੋਵੇ ਜਾਂ 2 ਲੱਖ, ਅਸੀਂ ਰੋਜ਼ਾਨਾ ਇੰਨੇ ਲੋਕਾਂ ਨੂੰ ਲੰਗਰ ਪਹੁੰਚਾਉਣ ਨੂੰ ਤਿਆਰ ਹਾਂ ਅਤੇ ਉਸ ਹਿਸਾਬ ਨਾਲ ਅਸੀਂ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ’ਚ 26 ਅਪ੍ਰੈਲ ਤੱਕ ਲਾਕਡਾਊਨ ਲਾਇਆ ਗਿਆ ਹੈ। ਕੋਰੋਨਾ ਕੇਸਾਂ ਵਿਚ ਵਾਧੇ ਨੂੰ ਵੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। 

PunjabKesari

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ


Tanu

Content Editor

Related News