ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਸਪਤਾਲ ''ਚ ਦਾਖ਼ਲ, 14 ਸਤੰਬਰ ਨੂੰ ਹੋਈ ਸੀ ਕੋਰੋਨਾ ਦੀ ਪੁਸ਼ਟੀ
Wednesday, Sep 23, 2020 - 06:40 PM (IST)
ਨਵੀਂ ਦਿੱਲੀ- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬੁੱਧਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ 48 ਸਾਲਾ ਨੇਤਾ ਨੂੰ ਇੱਥੇ ਸਰਕਾਰੀ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਹ 14 ਸਤੰਬਰ ਨੂੰ ਪੀੜਤ ਪਾਏ ਗਏ ਸਨ ਅਤੇ ਘਰ 'ਚ ਹੀ ਕੁਆਰੰਟੀਨ 'ਚ ਸਨ।
ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਸੀ,''ਮੈਂ ਹਲਕਾ ਬੁਖਾਰ ਹੋਣ ਤੋਂ ਬਾਅਦ ਆਪਣਾ ਕੋਵਿਡ-19 ਟੈਸਟ ਕਰਵਾਇਆ ਸੀ। ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਸੈਲਫ ਆਈਸੋਲੇਸ਼ਨ 'ਚ ਚੱਲਾ ਗਿਆ ਹਾਂ। ਤੁਹਾਡੇ ਆਸ਼ੀਰਵਾਦ ਨਾਲ ਮੈਂ ਜਲਦ ਹੀ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਵਾਂਗਾ ਅਤੇ ਜਲਦ ਹੀ ਕੰਮ 'ਤੇ ਆਵਾਂਗਾ।''