ਕਿਸਾਨਾਂ ਦਾ ਦਿੱਲੀ ਕੂਚ; ਗੱਲਬਾਤ ਨਾਲ ਹੱਲ ਹੁੰਦੇ ਹਨ ਮਸਲੇ : ਅਨਿਲ ਵਿਜ
Monday, Feb 12, 2024 - 05:28 PM (IST)

ਹਰਿਆਣਾ (ਵਾਰਤਾ)- ਕਿਸਾਨਾਂ ਦੇ ਮੰਗਲਵਾਰ ਦੇ ਦਿੱਲੀ ਕੂਚ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਲ ਵਿਜ ਨੇ ਸੋਮਵਾਰ ਨੂੰ ਕਿਹਾ ਕਿ ਗੱਲਬਾਤ ਨਾਲ ਵੱਡੇ-ਵੱਡੇ ਮਸਲੇ ਹੱਲ ਹੋ ਜਾਂਦੇ ਹਨ ਅਤੇ ਇਹ ਮਸਲਾ ਵੀ ਹੱਲ ਹੋ ਜਾਵੇਗਾ। ਵਿਜ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ,''ਆਪਣੇ ਪ੍ਰਦੇਸ਼ ਦੇ ਲੋਕਾਂ ਦੀ ਸੁਰੱਖਿਆ ਕਰਨ ਅਤੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਸਾਨੂੰ ਜੋ ਕਰਨਾ ਪਵੇਗਾ, ਉਹ ਅਸੀਂ ਕਰਾਂਗੇ।''
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਰਨ ਰਾਜਸਥਾਨ ਦੇ 3 ਜ਼ਿਲ੍ਹਿਆਂ 'ਚ ਧਾਰਾ 144 ਲਾਗੂ, ਪੰਜਾਬ-ਹਰਿਆਣਾ ਬਾਰਡਰ ਸੀਲ
ਵਿਜ ਨੇ ਕਿਹਾ ਕਿ ਕਿਸਾਨ ਸੰਗਠਨਾਂ ਦੇ ਅਹੁਦਾ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਇਸੇ ਕੜੀ 'ਚ ਕੇਂਦਰ ਸਰਕਾਰ ਦੇ ਪੰਜਾਬ ਤੋਂ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕਰਨ ਦੇ ਸੰਬੰਧ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਸਪੱਸ਼ਟ ਕਰਨਾ ਚਾਹਿਆ ਕਿ ਗੱਲਬਾਤ ਆਪਣੀ ਜਗ੍ਹਾ ਹੈ ਅਤੇ ਆਪਣੇ ਪ੍ਰਦੇਸ਼ ਦੇ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਸਾਨੂੰ ਜੋ ਕਰਨਾ ਪਵੇਗਾ, ਉਹ ਅਸੀਂ ਕਰਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8