ਦਿੱਲੀ: ਕਰੋਲਬਾਗ ਸਥਿਤ ਬੂਟਾਂ ਦੇ ਬਾਜ਼ਾਰ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਨੇ ਪਾਇਆ ਕਾਬੂ
Sunday, Jun 12, 2022 - 01:56 PM (IST)
ਨਵੀਂ ਦਿੱਲੀ– ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਰੋਲਬਾਗ ਇਲਾਕੇ ’ਚ ਸਥਿਤ ਬੂਟਾਂ ਦੇ ਬਾਜ਼ਾਰ ’ਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਪਹੁੰਚੀਆਂ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦੇ ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਨੂੰ ਮੌਕੇ ’ਤੇ ਭੇਜਿਆਗਿਆ ਅਤੇ ਅੱਗ ’ਤੇ ਕਾਬੂ ਪਾਇਆ ਗਿਆ।
ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਨਿਰਦੇਸ਼ਕ ਅਤੁਲ ਗਰਗ ਨੇ ਦੱਸਿਆ ਕਿ ਕਰੋਲਬਾਗ ਸਥਿਤ ਬੂਟਾਂ ਦੇ ਬਾਜ਼ਾਰ ’ਚ ਅੱਗ ਲੱਗਣ ਦੀ ਸੂਚਨਾ ਸਵੇਰੇ 4:15 ਦੇ ਕਰੀਬ ਮਿਲੀ ਅਤੇ ਇਸਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ’ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਵੀ ਅਜੇ ਤਕ ਪਤਾ ਨਹੀਂ ਲੱਗ ਸਕਿਆ।