ਦਿੱਲੀ ਮੈਟਰੋ ਦੇ ਸਟਾਫ ਕੁਆਰਟਰ ''ਚ ਭਿਆਨਕ ਅੱਗ, ਇਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
Tuesday, Jan 06, 2026 - 10:32 AM (IST)
ਨਵੀਂ ਦਿੱਲੀ : ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਵਿੱਚ ਸਥਿਤ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਰਿਹਾਇਸ਼ੀ ਕੰਪਲੈਕਸ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਇਸ ਵਿਚ ਇਕ ਜੋੜੇ ਅਤੇ ਉਨ੍ਹਾਂ ਦੀ 10 ਸਾਲ ਦੀ ਧੀ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੇ ਕੁਮਾਰ (42), ਉਨ੍ਹਾਂ ਦੀ ਪਤਨੀ ਨੀਲਮ (38) ਅਤੇ ਧੀ ਜਾਹਨਵੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਡੀਐਮਆਰਸੀ ਕੁਆਰਟਰ ਕੰਪਲੈਕਸ ਵਿੱਚ ਇੱਕ ਇਮਾਰਤ ਦੀ ਪੰਜਵੀਂ ਮੰਜ਼ਿਲ 'ਤੇ ਅੱਗ ਲੱਗਣ ਦੀ ਸੂਚਨਾ ਦੇਰ ਰਾਤ 2.39 ਵਜੇ ਮਿਲੀ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ਨੂੰ ਬੁਝਾਇਆ ਗਿਆ। ਪੁਲਸ ਘਟਨਾ ਸਥਾਨ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਪੁਲਸ ਨੇ ਤਿੰਨਾਂ ਮੈਂਬਰਾਂ ਦੀਆਂ ਲਾਸ਼ਾਂ, ਜੋ ਅੱਗ ਕਾਰਨ ਸੜੀਆਂ ਹੋਈਆਂ ਸਨ, ਬਰਾਮਦ ਕਰ ਲਈਆਂ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
