ਦਿੱਲੀ ਮੈਟਰੋ ਸਟੇਸ਼ਨ’ਤੇ ਵੱਡਾ ਹਾਦਸਾ : ਸਟੇਸ਼ਨ ਦਾ ਇਕ ਹਿੱਸਾ ਡਿੱਗਣ ਕਾਰਨ ਦੱਬੇ ਗਏ 4 ਲੋਕ

Thursday, Feb 08, 2024 - 02:36 PM (IST)

ਨਵੀਂ ਦਿੱਲੀ (ਬਿਊਰੋ) : ਦਿੱਲੀ ਦੇ ਗੋਕੁਲਪੁਰੀ ਮੈਟਰੋ ਸਟੇਸ਼ਨ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਟਰੋ ਸਟੇਸ਼ਨ ਦਾ ਇੱਕ ਹਿੱਸਾ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਅਚਾਨਕ ਹੋਏ ਹਾਦਸੇ ਵਿੱਚ 4 ਵਿਅਕਤੀਆਂ ਦੇ ਦੱਬੇ ਜਾਣ ਦੀ ਖ਼ਬਰ ਆ ਰਹੀ ਹੈ। ਇਸ ਤੋਂ ਇਲਾਵਾ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਸ਼ੱਕ ਹੈ।

ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਗੋਕੁਲਪੁਰ ਮੈਟਰੋ ਸਟੇਸ਼ਨ ਨੇੜੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ।


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News