ਸਿਹਤ ਜ਼ਿਆਦਾ ਵਿਗੜਣ ਤੋਂ ਬਾਅਦ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਖ਼ਤਮ ਕੀਤੀ ਭੁੱਖ ਹੜਤਾਲ

Tuesday, Jun 25, 2024 - 11:33 AM (IST)

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਸਰਕਾਰ ਵਿੱਚ ਜਲ ਮੰਤਰੀ ਆਤਿਸ਼ੀ ਦਾ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੰਸਦ ਮੈਂਬਰ ਦਿੱਲੀ ਵਿੱਚ ਪਾਣੀ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਣਗੇ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਦਿੱਲੀ ਵਿਚ ਮੀਂਹ ਪੈਣ ਕਾਰਨ ਮੌਸਮ ਵਿੱਚ ਸੁਧਾਰ ਹੋਇਆ ਹੈ। ਪਾਣੀ ਵਿੱਚ 10 ਐਮਜੀਡੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸਥਿਤੀ ਬਿਹਤਰ ਹੋਵੇਗੀ। ਪਾਰਟੀ ਵਿਰੋਧੀ ਪਾਰਟੀਆਂ ਦੇ ਨਾਲ ਦਿੱਲੀ ਦੇ ਪਾਣੀ ਦਾ ਮੁੱਦਾ ਸੰਸਦ ਵਿੱਚ ਉਠਾਏਗੀ।"

ਇਹ ਵੀ ਪੜ੍ਹੋ - ਹਰਿਆਣਾ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੀ ਝਟਕਾ, ਨੌਕਰੀਆਂ ’ਚ 5 ਅੰਕ ਬੋਨਸ ਦੇਣ ਦਾ ਫ਼ੈਸਲਾ ਰੱਦ

ਦੱਸ ਦੇਈਏਕਿ ਹਰਿਆਣਾ ਸਰਕਾਰ ਤੋਂ ਪਾਣੀ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਅੱਜ ਪੰਜਵੇਂ ਦਿਨ ਜ਼ਿਆਦਾ ਵਿਗੜ ਗਈ ਹੈ। ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਮੰਗਲਵਾਰ ਤੜਕੇ ਉਨ੍ਹਾਂ ਨੂੰ ਦਿੱਲੀ ਦੇ ਲੋਕਨਾਇਕ ਹਸਪਤਾਲ (LNJP) ਦੇ ਆਈਸੀਯੂ ਵਾਰਡ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖ਼ਤਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News