ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, ਵਿਧਾਇਕ ਫੰਡ 4 ਕਰੋੜ ਤੋਂ ਵਧਾ ਕੇ 7 ਕਰੋੜ ਕੀਤਾ

Friday, Dec 15, 2023 - 03:06 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਸ਼ਹਿਰੀ ਵਿਕਾਸ ਮੰਤਰੀ ਸੌਰਭ ਭਾਰਦਵਾਜ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ 'ਚ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਹਰੇਕ ਵਿਧਾਇਕ ਲਈ ਵਿਧਾਇਕ ਸਥਾਨਕ ਖੇਤਰ ਵਿਕਾਸ (ਐੱਮ.ਐੱਲ.ਏ.ਐੱਲ.ਏ.ਡੀ.) ਫੰਡ ਨੂੰ ਚਾਰ ਕਰੋੜ ਰੁਪਏ ਤੋਂ ਵਧਾ ਕੇ 7 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਦਿੱਲੀ ਵਿਧਾਨ ਸਭਾ ਦਾ 2 ਦਿਨ ਸਰਦ ਰੁੱਤ ਸੈਸ਼ਨ ਸ਼ੁੱਕਰਵਾਰ ਸਵੇਰੇ ਸ਼ੁਰੂ ਹੋਇਆ।

ਇਹ ਵੀ ਪੜ੍ਹੋ : CBSE ਵਿਦਿਆਰਥੀਆਂ ਲਈ ਵੱਡੀ ਖ਼ਬਰ : ਰੱਦ ਹੋ ਸਕਦੀਆਂ ਹਨ ਪ੍ਰੈਕਟਿਕਲ ਪ੍ਰੀਖਿਆਵਾਂ, ਪੜ੍ਹੋ ਪੂਰੀ ਖ਼ਬਰ

ਦਿੱਲੀ ਦੇ ਮੰਤਰੀ ਨੇ ਸੈਸ਼ਨ ਦੌਰਾਨ ਇਹ ਵੀ ਕਿਹਾ ਕਿ ਬਜਟ 2023-24 ਦੇ ਸੋਧ ਅਨੁਮਾਨ 'ਚ 100 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਾਸ਼ੀ ਅਗਲੇ ਵਿੱਤੀ ਸਾਲ ਦੇ ਬਜਟ 'ਚ ਅਲਾਟ ਕੀਤੀ ਜਾਵੇਗੀ। ਐੱਮ.ਐੱਲ.ਏ.ਐੱਲ.ਈ.ਡੀ. ਫੰਡ ਵਿਧਾਇਕਾਂ ਨੂੰ ਉਨ੍ਹਾਂ ਦੇ ਚੋਣ ਖੇਤਰਾਂ 'ਚ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਅਲਾਟ ਕੀਤਾ ਜਾਂਦਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News