ਮੋਦੀ ਸਰਕਾਰ ਵਿਰੁੱਧ ਕਾਂਗਰਸ ਦੀ ਵਿਸ਼ਾਲ ਰੈਲੀ, ਲੱਗੇ ਵੱਡੇ-ਵੱਡੇ ਪੋਸਟਰ

Saturday, Dec 14, 2019 - 10:38 AM (IST)

ਮੋਦੀ ਸਰਕਾਰ ਵਿਰੁੱਧ ਕਾਂਗਰਸ ਦੀ ਵਿਸ਼ਾਲ ਰੈਲੀ, ਲੱਗੇ ਵੱਡੇ-ਵੱਡੇ ਪੋਸਟਰ

ਨਵੀਂ ਦਿੱਲੀ— ਦਿੱਲੀ ਦੇ ਰਾਮਲੀਲਾ ਮੈਦਾਨ 'ਚ ਅੱਜ ਯਾਨੀ ਸ਼ਨੀਵਾਰ ਨੂੰ ਕਾਂਗਰਸ ਮੋਦੀ ਸਰਕਾਰ ਵਿਰੁੱਧ ਵਿਸ਼ਾਲ ਰੈਲੀ ਕਰਨ ਜਾ ਰਹੀ ਹੈ। ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ, ਔਰਤਾਂ 'ਤੇ ਹਿੰਸਾ, ਅਰਥ ਵਿਵਸਥਾ ਅਤੇ ਦੂਜੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੱਡੇ ਹਮਲੇ ਲਈ ਇਹ ਰੈਲੀ ਆਯੋਜਿਤ ਹੈ। ਰਾਮਲੀਲਾ ਮੈਦਾਨ 'ਚ ਆਯੋਜਿਤ ਇਸ ਰੈਲੀ ਨੂੰ ਲੈ ਕੇ ਕਾਂਗਰਸ ਵਰਕਰ ਉਤਸ਼ਾਹ 'ਚ ਹਨ। ਰੈਲੀ 'ਚ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਈ ਦਿੱਗਜ ਨੇਤਾ ਸ਼ਾਮਲ ਹੋਣਗੇ।

ਵੱਡੇ-ਵੱਡੇ ਪੋਸਟਰ ਲਗਾਏ ਗਏ ਹਨ
ਰੈਲੀ ਦੀ ਤਿਆਰੀ ਨੂੰ ਲੈ ਕੇ ਕਾਂਗਰਸ ਵਰਕਰਾਂ 'ਚ ਕਾਫੀ ਜੋਸ਼ ਹੈ। ਰਾਮਲੀਲਾ ਮੈਦਾਨ 'ਚ ਰਾਹੁਲ ਗਾਂਧੀ ਨਾਲ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਵੱਡੇ-ਵੱਡੇ ਪੋਸਟਰ ਲਗਾਏ ਗਏ ਹਨ। ਰੈਲੀ 'ਚ ਸੋਨੀਆ ਗਾਂਧੀ ਵੀ ਸ਼ਾਮਲ ਹੋਵੇਗੀ। ਉਨ੍ਹਾਂ ਨਾਲ ਰਾਹੁਲ ਅਤੇ ਪ੍ਰਿਯੰਕਾ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਦੂਜੇ ਦਿੱਗਜ ਨੇਤਾ ਸ਼ਾਮਲ ਹੋਣਗੇ। ਦੇਸ਼ ਦੇ ਕੋਨੇ-ਕੋਨੇ ਤੋਂ ਕਾਂਗਰਸ ਵਰਕਰ ਰੈਲੀ 'ਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।

ਨਾਗਰਿਕਤਾ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ 'ਤੇ ਜ਼ੋਰਦਾਰ ਹਮਲਾ
ਮੰਨਿਆ ਜਾ ਰਿਹਾ ਹੈ ਕਿ ਰੈਲੀ 'ਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਰੈਲੀ 'ਚ ਕਾਂਗਰਸ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹੋ ਰਹੇ ਦੇਸ਼ਵਿਆਪੀ ਪ੍ਰਦਰਸ਼ਨ ਦਾ ਮੁੱਦਾ ਚੁਕੇਗੀ। ਕਾਂਗਰਸ ਨੇ ਸੰਸਦ 'ਚ ਵੀ ਨਾਗਰਿਕਤਾ ਕਾਨੂੰਨ ਲੈ ਕੇ ਮੋਦੀ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਿਆ ਸੀ। ਨਾਗਰਿਕਤਾ ਕਾਨੂੰਨ ਦੇ ਨਾਲ ਹੀ ਔਰਤਾਂ ਨਾਲ ਹੋ ਰਹੇ ਅਪਰਾਧ ਦਾ ਮੁੱਦਾ ਵੀ ਰੈਲੀ 'ਚ ਚੁੱਕਿਆ ਗਿਆ। ਇਸ ਦੇ ਨਾਲ ਹੀ ਰੈਲੀ ਰਾਹੀਂ ਦੇਸ਼ ਭਰ ਤੋਂ ਆਏ ਵਰਕਰਾਂ 'ਚ ਉਤਸ਼ਾਹ ਭਰਨ ਦੀ ਕੋਸ਼ਿਸ਼ ਵੀ ਕਾਂਗਰਸ ਲੀਡਰਸ਼ਿਪ ਦੀ ਹੋਵੇਗੀ।

ਅਰਥ ਵਿਵਸਥਾ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ
ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵੀ ਵਿੰਟਰ ਸੈਸ਼ਨ ਦੇ ਆਖਰੀ ਦਿਨ ਮੀਡੀਆ ਨਾਲ ਗੱਲ ਕਰਦੇ ਹੋਏ ਅਰਥ ਵਿਵਸਥਾ ਦੀ ਸੁਸਤ ਰਫ਼ਤਾਰ ਦਾ ਮੁੱਦਾ ਚੁਕਿਆ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਰੈਲੀ 'ਚ ਕਾਂਗਰਸ ਦੇ ਸੀਨੀਅਰ ਨੇਤਾ ਅਰਥ ਵਿਵਸਥਾ ਅਤੇ ਸੁਸਤ ਆਰਥਿਕ ਰਫ਼ਤਾਰ ਨੂੰ ਲੈ ਕੇ ਮੋਦੀ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲ ਸਕਦੀ ਹੈ।


author

DIsha

Content Editor

Related News