ਦਿੱਲੀ ''ਚ ਮੁੜ ਵਾਪਰੀ ਵੱਡੀ ਘਟਨਾ: ਸੰਸਦ ਮੈਂਬਰਾਂ ਦੇ ਅਪਾਰਟਮੈਂਟ ''ਚ ਲੱਗੀ ਅੱਗ, ਪਈਆਂ ਭਾਜੜਾਂ
Thursday, Nov 13, 2025 - 08:45 AM (IST)
ਨਵੀਂ ਦਿੱਲੀ : ਮੱਧ ਦਿੱਲੀ ਦੇ ਸਿੰਧੂ ਅਪਾਰਟਮੈਂਟਸ ਵਿੱਚ ਬੁੱਧਵਾਰ ਸ਼ਾਮ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ, ਜਿਸ ਕਾਰਨ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਦੌਰਾਨ ਫਾਇਰ ਬ੍ਰਿਗੇਂਡ ਦੀਆਂ ਅੱਠ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਜਿਸ ਅਪਾਰਟਮੈਂਟ ਕੰਪਲੈਕਸ ਵਿੱਚ ਅੱਗ ਲੱਗੀ, ਉਸ ਵਿਚ ਕਈ ਸੰਸਦ ਮੈਂਬਰਾਂ ਦੇ ਘਰ ਹਨ। ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕੁਝ ਅਧਿਕਾਰੀ ਨੇ ਕਿਹਾ ਕਿ ਗਰਾਊਂਡ ਫਲੋਰ 'ਤੇ ਬਿਜਲੀ ਬੋਰਡ ਵਿੱਚ ਅੱਗ ਲੱਗਣ ਦੀ ਸੂਚਨਾ ਰਾਤ 8:44 ਵਜੇ ਦੇ ਕਰੀਬ ਮਿਲੀ ਸੀ। ਇਹ ਅਪਾਰਟਮੈਂਟ ਕਨਾਟ ਪਲੇਸ ਦੇ ਨੇੜੇ ਬਾਬਾ ਖੜਕ ਸਿੰਘ ਮਾਰਗ 'ਤੇ ਸਥਿਤ ਹਨ। ਉਹਨਾਂ ਨੇ ਇਹ ਵੀ ਕਿਹਾ, "ਅਸੀਂ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਅਤੇ ਰਾਤ 9:15 ਵਜੇ ਦੇ ਕਰੀਬ ਬੜੀ ਮੁਸ਼ਕਤ ਕਰਨ ਤੋਂ ਬਾਅਦ ਅੱਗ ਬੁਝਾ ਦਿੱਤੀ ਗਈ।"
ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ
