ਸਾਕਸ਼ੀ ਕਤਲਕਾਂਡ: ਪੀੜਤ ਪਰਿਵਾਰ ਨੂੰ ਮਿਲੇ ਹੰਸ ਰਾਜ ਹੰਸ, ਕਿਹਾ- ਮੁਲਜ਼ਮ ਨੂੰ ਫਾਂਸੀ ਹੋਣੀ ਚਾਹੀਦੀ ਹੈ

Tuesday, May 30, 2023 - 03:29 PM (IST)

ਸਾਕਸ਼ੀ ਕਤਲਕਾਂਡ: ਪੀੜਤ ਪਰਿਵਾਰ ਨੂੰ ਮਿਲੇ ਹੰਸ ਰਾਜ ਹੰਸ, ਕਿਹਾ- ਮੁਲਜ਼ਮ ਨੂੰ ਫਾਂਸੀ ਹੋਣੀ ਚਾਹੀਦੀ ਹੈ

ਨਵੀਂ ਦਿੱਲੀ- ਬੀਤੇ ਦਿਨੀਂ ਉੱਤਰੀ-ਪੱਛਮੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿਚ ਇਕ ਨੌਜਵਾਨ ਨੇ 16 ਸਾਲ ਦੀ ਇਕ ਕੁੜੀ ਦੀ 20 ਤੋਂ ਵੱਧ ਚਾਕੂ ਨਾਲ ਵਾਰ ਕਰ ਕੇ ਅਤੇ ਫਿਰ ਪੱਥਰ ਨਾਲ ਕੁਚਲ ਕੇ ਕਤਲ ਕਰ ਦਿੱਤਾ। ਜਿੱਥੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਪੀੜਤਾ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਪਹੁੰਚੇ। ਮੁਲਾਕਾਤ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਹੰਸ ਰਾਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ 'ਚ ਸਾਕਸ਼ੀ ਦੇ ਕਤਲ ਦੀ ਖ਼ਬਰ ਸੁਣ ਕੇ ਭਾਵੁਕ ਹੋ ਗਏ। 

ਇਹ ਵੀ ਪੜ੍ਹੋ- ਦਿੱਲੀ 'ਚ ਨਾਬਾਲਗ ਕੁੜੀ ਦਾ ਕਤਲ ਮਾਮਲਾ: ਮੁਲਜ਼ਮ ਸਾਹਿਲ ਨੂੰ ਲੈ ਕੇ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੁਕਮ ਕੀਤਾ, ਮੈਨੂੰ ਸਾਕਸ਼ੀ ਦੇ ਪਰਿਵਾਰ ਨੂੰ ਮਿਲਣ ਲਈ ਭੇਜਿਆ ਹੈ। ਹੰਸ ਰਾਜ ਨੇ ਕਿਹਾ ਕਿ ਸਾਡੇ ਕੋਲ ਲਫਜ਼ ਨਹੀਂ ਹਨ ਕਿ ਇਨ੍ਹਾਂ ਨੂੰ ਹੌਂਸਲਾ ਕਿਵੇਂ ਦੇਈਏ। ਕਿਹੜਾ ਅਲਫਾਜ਼ ਵਰਤੀਏ, ਜਿਸ ਨਾਲ ਇੰਨਾ ਦਾ ਬੱਚਾ ਵਾਪਸ ਆ ਜਾਵੇ। ਜਦੋਂ ਮੈਂ ਵੀਡੀਓ ਵੇਖਿਆ ਤਾਂ ਬਹੁਤ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਫਾਂਸੀ ਹੋਣੀ ਚਾਹੀਦੀ ਹੈ।

 

ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ: ਪਹਿਲਾਂ ਚਾਕੂ ਨਾਲ ਕੀਤੇ ਕਈ ਵਾਰ, ਫਿਰ ਪੱਥਰ ਮਾਰ ਕੇ 16 ਸਾਲਾ ਪ੍ਰੇਮਿਕਾ ਦਾ ਕਤਲ

ਦੱਸ ਦੇਈਏ ਕਿ ਬੇਰਹਿਮੀ ਨਾਲ ਕੀਤੇ ਗਏ ਇਸ ਕਤਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਆਉਣ ਮਗਰੋਂ ਲੋਕਾਂ 'ਚ ਰੋਹ ਹੈ। ਦਿੱਲੀ ਪੁਲਸ ਨੇ ਦੱਸਿਆ ਕਿ 20 ਸਾਲਾ ਮੁਲਜ਼ਮ ਸਾਹਿਲ ਨੂੰ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੁਲੰਦਸ਼ਹਿਰ ਦੇ ਵਧੀਕ ਪੁਲਸ ਸੁਪਰਡੈਂਟ ਬਜਰੰਗਬਲੀ ਚੌਰਸੀਆ ਨੇ ਦੱਸਿਆ ਕਿ ਸਾਹਿਲ ਬੁਲੰਦਸ਼ਹਿਰ ਜ਼ਿਲ੍ਹੇ ਦੇ ਪਹਾਸੂ ਖੇਤਰ ਦੇ ਅਟਰੇਨਾ ਪਿੰਡ ਵਿਚ ਆਪਣੀ ਭੂਆ ਦੇ ਇੱਥੇ ਆਇਆ ਸੀ, ਜਿੱਥੋਂ ਉਸ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ-  ਦਿੱਲੀ ਕਤਲਕਾਂਡ: 'ਕਾਤਲ ਸਾਹਿਲ ਨੂੰ ਚਾਹੇ ਮਾਰੋ ਜਾਂ ਫਾਂਸੀ ਦਿਓ, ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ'

 


author

Tanu

Content Editor

Related News