ਦਿੱਲੀ: ਫੈਕਟਰੀ 'ਚ ਲੱਗੀ ਭਿਆਨਕ ਅੱਗ, 2 ਮਜ਼ਦੂਰਾਂ ਦੇ ਲਾਪਤਾ ਹੋਣ ਦਾ ਖਦਸ਼ਾ

Sunday, Nov 17, 2019 - 09:14 AM (IST)

ਦਿੱਲੀ: ਫੈਕਟਰੀ 'ਚ ਲੱਗੀ ਭਿਆਨਕ ਅੱਗ, 2 ਮਜ਼ਦੂਰਾਂ ਦੇ ਲਾਪਤਾ ਹੋਣ ਦਾ ਖਦਸ਼ਾ

ਨਵੀਂ ਦਿੱਲੀ—ਦਿੱਲੀ ਦੇ ਨਰੇਲਾ ਇਲਾਕੇ 'ਚ ਜੁੱਤੀਆਂ ਦੀ ਫੈਕਟਰੀ 'ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ।ਹਾਦਸੇ ਦੌਰਾਨ 2 ਮਜ਼ਦੂਰਾਂ ਦੇ ਫਸੇ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਅੱਗ ਇੰਨੀ ਭਿਆਨਕ ਰੂਪ 'ਚ ਲੱਗੀ ਕਿ ਫੈਕਟਰੀ ਦਾ ਸਾਰਾ ਸਾਮਾਨ ਸੜ੍ਹ ਗਿਆ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਦੇਰ ਰਾਤ ਲਗਭਗ 1 ਵਜੇ ਲੱਗੀ, ਜਿਸ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਪਹੁੰਚੀਆਂ ਅਤੇ ਕਾਫੀ ਯਤਨਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਫਿਲਹਾਲ ਹੁਣ ਵੀ ਰਾਹਤ-ਬਚਾਅ ਕਾਰਜ ਜਾਰੀ ਹੈ। ਫਾਇਰ ਵਿਭਾਗ ਮੁਤਾਬਕ ਸ਼ਾਰਟ ਸਰਕਿਟ ਕਾਰਨ ਇਹ ਹਾਦਸਾ ਵਾਪਰਿਆ।

PunjabKesari

ਫਾਇਰ ਵਿਭਾਗ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਹੈ ਕਿ ਅੱਗ ਬਿਲਡਿੰਗ ਦੇ ਬੇਸਮੈਂਟ ਤੋਂ ਲੈ ਕੇ ਤੀਜੇ ਫਲੋਰ ਤੱਕ ਲੱਗੀ। ਹਾਦਸੇ ਦੌਰਾਨ 2 ਮਜ਼ਦੂਰਾਂ ਦੇ ਫਸੇ ਹੋਣ ਦੀ ਖਦਸ਼ਾ ਜਤਾਇਆ ਹੈ। ਫਿਲਹਾਲ ਉਨ੍ਹਾਂ ਦਾ ਭਾਲ ਜਾਰੀ ਹੈ।

PunjabKesari


author

Iqbalkaur

Content Editor

Related News